ਜਲ੍ਹਿਆਂਵਾਲੇ ਬਾਗ਼ ਵਰਗੀ ਹੈ ਜਾਮੀਆ ‘ਤੇ ਪੁਲਿਸ ਕਾਰਵਾਈ : ਊਧਵ

ਜਲ੍ਹਿਆਂਵਾਲੇ ਬਾਗ਼ ਵਰਗੀ ਹੈ ਜਾਮੀਆ ‘ਤੇ ਪੁਲਿਸ ਕਾਰਵਾਈ : ਊਧਵ

ਮੁੰਬਈ : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਜਾਮਿਆ ਇਸਲਾਮਿਆ ਯੂਨੀਵਰਸਿਟੀ ‘ਤੇ ਪੁਲਿਸ ਦੀ ਕਾਰਵਾਈ ਦੀ ਤੁਲਨਾ ਜਲਿਆਂਵਾਲਾ ਬਾਗ ਨਾਲ ਕੀਤੀ ਹੈ। ਊਧਵ ਠਾਕਰੇ ਨੇ ਕਿਹਾ ਕਿ ਨੌਜਵਾਨਾਂ ਵਿਚ ਬੰਬ ਵਰਗੀ ਤਾਕਤ ਹੁੰਦੀ ਹੈ, ਉਹਨਾਂ ਨੂੰ ਭੜਕਾਓ ਨਾ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਨਾਲ ਅਜਿਹਾ ਨਾ ਕੀਤਾ ਜਾਵੇ, ਜੋ ਸਰਕਾਰ ਕਰ ਰਹੀ ਹੈ। ਇਸ ਤੋਂ ਪਹਿਲਾਂ ਊਧਵ ਠਾਕਰੇ ਨੇ ਅਘਾੜੀ ਦੇ ਵਿਧਾਇਕਾਂ ਨਾਲ ਬੈਠਕ ਕੀਤੀ ਸੀ। ਇਸ ਬੈਠਕ ਦੌਰਾਨ ਊਧਵ ਠਾਕਰੇ ਨੇ ਕਿਹਾ ਕਿ ਦੇਸ਼ ਵਿਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੈਨੂੰ ਸਮਝ ਨਹੀਂ ਆਇਆ ਕਿ ਦਿੱਲੀ ਦੇ ਲੋਕ ਕੀ ਕਰਨਾ ਚਾਹੁੰਦੇ ਹਨ। ਇਸ ਦੇਸ਼ ਦੇ ਲੋਕਾਂ ਵਿਚ ਤਣਾਅ ਪੈਦਾ ਕੀਤਾ ਜਾ ਰਿਹਾ ਹੈ।ਊਧਵ ਠਾਕਰੇ ਨੇ ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਤੁਹਾਡਾ ਹਲਕਾ ਤੁਹਾਡੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਮਾਚਿਸ ਜਲਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਸਾਨੂੰ ਇਹ ਯਕੀਨੀ ਕਰਨ ਦੀ ਲੋੜ ਹੈ ਕਿ ਕਿਸੇ ਹਲਕੇ ਵਿਚ ਚੀਜ਼ਾਂ ਗਲਤ ਨਾ ਹੋ। ਉਹਨਾਂ ਨੇ ਵਿਧਾਇਕਾਂ ਨੂੰ ਕਿਹਾ ਕਿ ਸੈਸ਼ਨ ਖਤਮ ਹੋਣ ਤੋਂ ਬਾਅਦ ਉਹਨਾਂ ਨੂੰ ਅਪਣੇ ਹਲਕਿਆਂ ਵਿਚ ਜਾ ਕੇ ਦੇਖਣਾ ਚਾਹੀਦਾ ਹੈ ਕਿ ਉਹਨਾਂ ਦੇ ਇਲਾਕੇ ਵਿਚ ਕੁਝ ਗਲਤ ਨਾ ਹੋਵੇ।ਸ਼ਿਵਸੈਨਾ ਆਗੂ ਸੰਜੇ ਰਾਉਤ ਤੋਂ ਵੀ ਨਾਗਰਿਕਤਾ ਕਾਨੂੰਨ ‘ਤੇ ਸਵਾਲ ਪੁੱਛਿਆ ਗਿਆ ਸੀ। ਇਸ ਦੇ ਜਵਾਬ ਵਿਚ ਉਹਨਾਂ ਨੇ ਕਿਹਾ ਕਿ ਊਧਵ ਠਾਕਰੇ ਅਪਣੀ ਬੈਠਕ ਵਿਚ ਇਸ ਕਾਨੂੰਨ ਦੇ ਵਿਰੋਧ ਜਾਂ ਸਮਰਥਨ ਦਾ ਵਿਰੋਧ ਕਰਨ ਦਾ ਫੈਸਲਾ ਲੈਣਗੇ। ਮੰਨਿਆ ਜਾ ਰਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮਹਾਰਾਸ਼ਟਰ ਵਿਚ ਵੀ ਮੁਸ਼ਕਲਾਂ ਆ ਰਹੀ ਹੈ।

You must be logged in to post a comment Login