ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਸ਼ ‘ਤੇ ਹੋਣੀ ਚਾਹੀਦੀ ਸੀ ਕਾਰਵਾਈ : ਸਿੱਧੂ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਸ਼ ‘ਤੇ ਹੋਣੀ ਚਾਹੀਦੀ ਸੀ ਕਾਰਵਾਈ : ਸਿੱਧੂ

ਜਲੰਧਰ : ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀ ਕਾਂਡ ‘ਤੇ ਬੋਲਦੇ ਹੋਏ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਸਿੱਧੂ ਨੇ ਕਿਹਾ ਕਿ ਇਸ ਮਾਮਲੇ ‘ਤੇ ਸਰਕਾਰ ਵਲੋਂ ਜਾਂਚ ਲਈ ਇਕ ਸਿੱਟ ਦਾ ਗਠਨ ਕੀਤਾ ਗਿਆ ਹੈ ਜਦਕਿ ਸਿੱਟ ਵੀ ਉਹੀ ਕੁਝ ਕਰੇਗੀ ਜੋ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਕੀਤਾ ਹੈ, ਇਸ ਲਈ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਿਸ਼ ‘ਤੇ ਹੀ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਸੀ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਰ ਫੈਸਲੇ ਨਾਲ ਸਹਿਮਤ ਹਨ। ਮੁੱਖ ਮੰਤਰੀ ਪੱਕੇ ਤੌਰ ‘ਤੇ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਰਨਾ ਚਾਹੁੰਦੇ ਹਨ, ਭਾਵੇਂ ਇਸ ਵਿਚ ਸਮਾਂ ਥੋੜਾ ਹੋਰ ਕਿਉਂ ਨਾ ਲੱਗ ਜਾਵੇ। ਦੱਸਣਯੋਗ ਹੈ ਕਿ ਬੇਅਦਬੀ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ‘ਤੇ ਸਰਕਾਰ ਵਲੋਂ ਬਣਾਏ ਗਏ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈ ਸੀ। ਜਿਸ ਵਿਚ ਗੋਲੀ ਕਾਂਡ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੂੰ ਜ਼ਿੰਮੇਵਾਰ ਦੱਸਿਆ ਗਿਆ ਸੀ, ਇਸ ਰਿਪੋਰਟ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਕੁਝ ਹੋਰ ਪੁਲਸ ਅਧਿਆਪਕਾਂ ਦੇ ਨਾਂ ਵੀ ਸ਼ਾਮਿਲ ਕੀਤੇ ਗਏ ਸਨ।

You must be logged in to post a comment Login