ਡਰੱਗ ਮਾਮਲੇ ‘ਚ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਦਾ ਤਬਾਦਲਾ

ਡਰੱਗ ਮਾਮਲੇ ‘ਚ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਦਾ ਤਬਾਦਲਾ

ਸੁਲਤਾਨਪੁਰ ਲੋਧੀ— ਡਰੱਗ ਮਾਮਲੇ ਦੇ ਦੋਸ਼ਾਂ ਤਹਿਤ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੇ ਸਥਾਨ ‘ਤੇ ਇੰਸਪੈਕਟਰ ਸੁਰਜੀਤ ਸਿੰਘ ਪਤੜ ਨੂੰ ਸੁਲਤਾਨਪੁਰ ਲੋਧੀ ਥਾਣਾ ਇੰਚਾਰਜ ਲਗਾ ਦਿੱਤਾ ਗਿਆ ਹੈ। ਐੱਸ. ਐੱਚ. ਓ. ‘ਤੇ ਡਰੱਗ ਦੇ ਦੋਸ਼ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਸਨ। ਐੱਸ. ਐੱਚ. ਓ. ਸਰਬਜੀਤ ਸਿੰਘ ਨੂੰ ਫਿਲਹਾਲ ਪੁਲਸ ਲਾਈਨ ਟਰਾਂਸਫਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡੀ. ਐੱਸ. ਪੀ. ਢਿੱਲੋਂ ਨੂੰ ਸਸਪੈਂਡ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਇਹ ਦੂਜੀ ਵੱਡੀ ਕਾਰਵਾਈ ਹੈ।

You must be logged in to post a comment Login