ਡੇਰਾ ਬਾਬਾ ਨਾਨਕ ਵਿਖੇ ਲੰਗਰ ਹਾਲ ‘ਚ ਕੈਪਟਨ ਤੇ ਮੋਦੀ ਇਕੱਠੇ ਬੈਠ ਛਕਿਆ ਲੰਗਰ

ਡੇਰਾ ਬਾਬਾ ਨਾਨਕ ਵਿਖੇ ਲੰਗਰ ਹਾਲ ‘ਚ ਕੈਪਟਨ ਤੇ ਮੋਦੀ ਇਕੱਠੇ ਬੈਠ ਛਕਿਆ ਲੰਗਰ

ਡੇਰਾ ਬਾਬਾ ਨਾਨਕ : ਪੀਐਮ ਨਰਿੰਦਰ ਮੋਦੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਉਦਘਾਟਨ ਕਰਨ ਮੌਕੇ ਸਿੱਖ ਸੰਗਤਾਂ ਨੂੰ ਬਾਬਾ ਨਾਨਕ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਦੱਸਿਆ। ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਲੰਗਰ ਹਾਲ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਹਰਦੀਪ ਪੁਰੀ, ਹਰਸਿਮਰਤ ਕੌਰ ਬਾਦਲ, ਸੁਨੀਲ ਜਾਖੜ, ਬੀਪੀ ਸਿੰਘ ਬਦਨੌਰ ਆਦਿ ਨੇ ਨਾਲ ਬੈਠ ਲੰਗਰ ਛਕਿਆ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਾਰੀਡੋਰ ਦਾ ਉਦਘਾਟਨ ਕਰਨ ਦੇ ਨਾਲ ਹੀ ਇਕ ਜੱਥੇ ਨੂੰ ਕਾਰੀਡੋਰ ਦੇ ਰਸਤੇ ਪਾਕਿਸਤਾਨ ਜਾਣ ਦੇ ਲਈ ਰਵਾਨਾ ਕੀਤਾ। ਇਸ ਜੱਥੇ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸੰਸਦ, ਮੰਤਰੀ, ਵਿਧਾਇਕ ਅਤੇ ਦੇਸ਼ ਦੇ ਤਮਾਮ ਰਾਜਾਂ ਤੋਂ ਇਕ-ਇਕ ਮੈਂਬਰ ਸ਼ਾਮਲ ਹੈ।ਪੀਐਮ ਮੋਦੀ ਨੇ ਕਿਹਾ ਕਿ ਹੁਣ ਸਿੱਖ ਸੰਗਤ ਇਸ ਕਾਰੀਡੋਰ ਦੇ ਰਸਤੇ ਪਾਕਿਸਤਾਨ ਜਾ ਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇਗੀ। ਇਹ ਇਤਿਹਾਸਕ ਪਲ ਦੇਣ ਲਈ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਮੌਕੇ ਦੇਣ ਦੇ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧਨਵਾਦ ਕੀਤਾ। ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦੇ ਉਨ੍ਹਾਂ ਵਰਕਰਾਂ ਦਾ ਵੀ ਧਨਵਾਦ ਕੀਤਾ, ਜਿਨ੍ਹਾਂ ਨੇ ਦਿਨ-ਰਾਤ ਲੱਗ ਕੇ ਸਖ਼ਤ ਮਿਹਨਤ ਕਰਕੇ ਕਾਰੀਡੋਰ ਦਾ ਨਿਰਮਾਣ ਕਾਰਜ ਪੂਰਾ ਕੀਤਾ।

You must be logged in to post a comment Login