ਤਰਨਤਾਰਨ ਦੀ ਇਤਿਹਾਸਕ ਦਰਸ਼ਨੀ ਡਿਉਢੀ ਆਵੇਗੀ ਪਹਿਲੇ ਰੂਪ ‘ਚ

ਤਰਨਤਾਰਨ ਦੀ ਇਤਿਹਾਸਕ ਦਰਸ਼ਨੀ ਡਿਉਢੀ ਆਵੇਗੀ ਪਹਿਲੇ ਰੂਪ ‘ਚ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਤਰਨ-ਤਾਰਨ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਉਢੀ ਜਿਸ ਦੇ ਕੁੱਝ ਹਿੱਸੇ ਨੂੰ ਰਾਤ ਦੇ ਹਨੇਰੇ ਵਿਚ ਢਾਹ ਦਿਤਾ ਗਿਆ ਸੀ, ਨੂੰ ਦੁਬਾਰਾ ਪਹਿਲਾਂ ਦੀ ਤਰ੍ਹਾਂ ਵਿਰਾਸਤੀ ਮਾਹਰਾਂ ਦੀ ਰਾਇ ਅਨੁਸਾਰ ਪੁਨਰ ਸੁਰਜੀਤ ਕੀਤਾ ਜਾਵੇਗਾ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਇਕ 11 ਮੈਂਬਰੀ ਵਿਰਾਸਤੀ ਕਮੇਟੀ ਦਾ ਗਠਨ ਕੀਤਾ ਸੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਕਰਮਜੀਤ ਸਿੰਘ ਚਾਹਲ, ਸੱਜਣ ਸਿੰਘ, ਕੁਲਬੀਰ ਸਿੰਘ ਸ਼ੇਰਗਿੱਲ ਪ੍ਰੋਫ਼ੈਸਰ ਰਾਵਲ ਸਿੰਘ ਆਰਕੀਟੈਕਟ ਆਦਿ ਸ਼ਾਮਲ ਸਨ, ਇਨ੍ਹਾਂ ਦੀ ਵੀ ਅੱਜ 30 ਮਈ ਨੂੰ ਇਕੱਤਰਤਾ ਬੁਲਾਈ ਗਈ ਹੈ ਤਾਕਿ ਇਹ ਕਾਰਜ ਜਲਦੀ ਤੋਂ ਜਲਦੀ ਆਰੰਭ ਹੋ ਸਕੇ। ਵਿਰਾਸਤੀ ਕਮੇਟੀ ਦੀ ਰੀਪੋਰਟ ਅਨੁਸਾਰ ਇਤਿਹਾਸਕ ਦਰਸ਼ਨੀ ਡਿਉਢੀ ਨੂੰ ਉਸੇ ਰੂਪ ਵਿਚ ਮੁੜ ਸੁਰਜੀਤ ਕੀਤਾ ਜਾ ਸਕਦਾ ਹੈ। ਮਾਹਰਾਂ ਦੀ ਰੀਪੋਰਟ ਉਤੇ ਅਮਲ ਕਰਦਿਆਂ ਅਤੇ ਉਨ੍ਹਾਂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਇਸ ਦੀ ਪੁਨਰ ਸੁਰਜੀਤੀ ਦਾ ਕਾਰਜ ਜਲਦੀ ਹੀ ਆਰੰਭ ਕੀਤਾ ਜਾਵੇਗਾ।

You must be logged in to post a comment Login