…ਤੇ ਹੁਣ ਹਲਕਾ ਸ਼ੁਤਰਾਣਾ ਦੇ ਵਿਧਾਇਕ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਬਗ਼ਾਵਤ

…ਤੇ ਹੁਣ ਹਲਕਾ ਸ਼ੁਤਰਾਣਾ ਦੇ ਵਿਧਾਇਕ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਬਗ਼ਾਵਤ

ਪਾਤੜਾਂ 25 ਨਵੰਬਰ – ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਗ਼ਾਵਤ ਦੇ ‘ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਗਏ ਹਨ ਪਾਤੜਾਂ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਸਰਕਾਰ ਦੇ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਉਨ੍ਹਾਂ ਦੀ ਗੱਲ ਨਹੀਂ ਸੁਣਦਾ। ਉਨ੍ਹਾਂ ਕਿਹਾ ਕਿ ਹਲਕਾ ਸ਼ੁਤਰਾਣਾ ਵਿਖੇ ਬਣਾਈ ਜਾ ਰਹੀ ਅਨਾਜ ਮੰਡੀ ਬਣਾਉਣ ਦੀ ਯੋਜਨਾ ‘ਚ ਵੀ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਵਿਖੇ ਹੋਈ ਮੀਟਿੰਗ ‘ਚ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇੱਥੋਂ ਤੱਕ ਕਿ ਸਬ ਡਵੀਜ਼ਨ ਪਾਤੜਾਂ ਦੇ ਕਈ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਹੀ ਵਿਧਾਇਕ ਦੀ ਗੱਲ ਨਹੀਂ ਮੰਨਦੇ ਅਤੇ ਬਿਨਾਂ ਪੈਸੇ ਲਏ ਕੋਈ ਵੀ ਕੰਮ ਨਹੀਂ ਕਰਦੇ। ਉਨ੍ਹਾਂ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 31 ਦਸੰਬਰ ਤੱਕ ਉਨ੍ਹਾਂ ਦੀਆਂ ਅਹਿਮ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਉਹ 1 ਜਨਵਰੀ 2020 ਨੂੰ ਸੀ.ਐਮ ਹਾਊਸ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਣਗੇ।

You must be logged in to post a comment Login