ਦੇਸ਼ ਦੀ ਸੁਰੱਖਿਆ ਦੇ ਮੁੱਦੇ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਸਾਥ ਦੇਣ

ਦੇਸ਼ ਦੀ ਸੁਰੱਖਿਆ ਦੇ ਮੁੱਦੇ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਸਾਥ ਦੇਣ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਮਿਤ ਸ਼ਾਹ ਨੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਠ ਕੇ ਦੇਸ਼ ਦੀ ਸੁਰੱਖਿਆ ਦੇ ਮੁੱਦੇ ਤੇ ਨਾਲ ਆਉਣ ਦੀ ਅਪੀਲ ਕੀਤੀ ਹੈ। ਇਸ ਹਮਲੇ ਵਿਚ ਲਗਪਗ 45 ਜਵਾਨ ਸ਼ਹੀਦ ਹੋਏ ਹਨ। ਸ਼ਾਹ ਨੇ ਟਵੀਟ ਕਰਕੇ ਕਿਹਾ ਕਿ,“ਇਹ ਅਜਿਹੀ ਘੜੀ ਹੈ ਜਿਸ ਵਿਚ ਸਾਨੂੰ ਸਾਰਿਆ ਨੂੰ ਇਕ ਜੁੱਟ ਹੋਣਾ ਚਾਹੀਦਾ ਹੈ ਤੇ ਭਾਰਤ ਨੂੰ ਮਜਬੂਤ ਤੇ ਸੁਰੱਖਿਅਤ ਬਣਾਉਣ ਲਈ ਸੰਕਲਪ ਲੈਣਾ ਚਾਹੀਦਾ ਹੈ। ਮੈਂ ਰਾਜਨੀਤਿਕ ਵਰਗ ਵਲੋਂ ਅਪੀਲ ਕਰਦਾ ਹਾਂ ਕਿ ਆਓ ਅਸੀਂ ਰਾਜਨੀਤੀ ਤੋਂ ਉਠ ਕੇ ਦਿਖਾਈਏ ਕਿ ਜਦੋਂ ਰਾਸ਼ਟਰੀ ਸੁਰੱਖਿਆ ਦੇ ਮਾਮਲਿਆਂ ਦੀ ਗੱਲ ਹੁੰਦੀ ਹੈ ਤਾਂ ਅਸੀ ਇਕੱਠੇ ਹੁੰਦੇ ਹਾਂ।ਭਾਰਤ ਤੋਂ ਵਧਕੇ ਕੁੱਝ ਵੀ ਨਹੀਂ”। ਦੱਸਿਆ ਗਿਆ ਹੈ ਕਿ ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਪਾਕਿਸਤਾਨ ਪ੍ਰਯੋਜਿਤ ਅਤਿਵਾਦ ਤੋਂ ਨਿਪਟਾਰੇ ਵਿਚ ਨਾਕਾਮ ਰਹਿਣ ਦਾ ਇਲਜ਼ਾਮ ਲਾਉਂਦੇ ਹੋਏ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਸੁਤੰਤਰ ਭਾਰਤ ਦੇ ਇਤਹਾਸ ਵਿਚ ਇਸ ਨੂੰ ਹੁਣ ਤੱਕ ਦੀ ਸਭ ਤੋਂ ਕਮਜ਼ੋਰ ਸਰਕਾਰ ਆਖਿਆ। ਇਸ ਤੋਂ ਬਾਅਦ ਸ਼ਾਹ ਦੀ ਇਹ ਟਿੱਪਣੀ ਸਾਹਮਣੇ ਆਈ।

You must be logged in to post a comment Login