”ਨਨਕਾਣਾ ਸਾਹਿਬ ਜਾਣ ਦੀ ਚਾਹਵਾਨ ਸਾਰੀ ਸੰਗਤ ਨੂੰ ਦਿਵਾਵਾਂਗੇ ਵੀਜ਼ੇ”

”ਨਨਕਾਣਾ ਸਾਹਿਬ ਜਾਣ ਦੀ ਚਾਹਵਾਨ ਸਾਰੀ ਸੰਗਤ ਨੂੰ ਦਿਵਾਵਾਂਗੇ ਵੀਜ਼ੇ”

ਅੰਮ੍ਰਿਤਸਰ : ਦਿੱਲੀ ਸਥਿਤ ਗੁਰਦੁਆਰਾ ਨਾਨਕ ਪਿਆਓ ਤੋਂ ਲੈ ਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨੂੰ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਚੱਲੇਗਾ। ਇਸ ਮੌਕੇ ਕਾਰਸੇਵਾ ਵਾਲੇ ਬਾਬਿਆਂ ਦਾ ਧੰਨਵਾਦ ਕੀਤਾ ਜੋ ਇਸ ਨਗਰ ਕੀਰਤਨ ਦੌਰਾਨ ਲੰਗਰ ਅਤੇ ਹੋਰ ਕੰਮਾਂ ਦੀ ਅਹਿਮ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਨਗਰ ਕੀਰਤਨ ਲਈ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਬਾਦਲਾਂ ਨੂੰ ਵੀ ਸੱਦਾ ਦੇਣ ਦੀ ਗੱਲ ਆਖੀ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਨੇਤਾ ਸੁਬਰਮਨੀਅਮ ਸਵਾਮੀ ਦੇ ਕਰਤਾਰਪੁਰ ਲਾਂਘੇ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਆਖਿਆ ਕਿ ਭਾਜਪਾ ਨੂੰ ਸੁਬਰਮਨੀਅਮ ਦੇ ਬਿਆਨ ’ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇਹ ਵਿਸ਼ਾਲ ਨਗਰ ਕੀਰਤਨ 28 ਅਕਤੂਬਰ ਨੂੰ ਕੱਢਿਆ ਜਾਣੀ ਹੈ ਜੋ ਦਿੱਲੀ ਦੇ ਗੁਰਦੁਆਰਾ ਨਾਨਕ ਪਿਆਓ ਤੋਂ ਚੱਲ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਤੋਂ ਵੀ ਇਕ ਕੌਮਾਂਤਰੀ ਨਗਰ ਕੀਰਤਨ ਭਾਰਤ ਆਇਆ ਹੋਇਆ ਹੈ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਦੀ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।

You must be logged in to post a comment Login