ਨਨਕਾਣਾ ਸਾਹਿਬ ਬਾਰੇ ਕੀ ਬੋਲੇ ਹਰਭਜਨ ਸਿੰਘ

ਨਨਕਾਣਾ ਸਾਹਿਬ ਬਾਰੇ ਕੀ ਬੋਲੇ ਹਰਭਜਨ ਸਿੰਘ

ਨਵੀਂ ਦਿੱਲੀ : ਪਾਕਿਸਤਾਨ ਵਿਚ ਸਥਿਤ ਸਿੱਖਾਂ ਦੇ ਧਾਰਮਕ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਸ਼ੁੱਕਰਵਾਰ ਨੂੰ ਹੋਈ ਪੱਖਰਬਾਜ਼ੀ ਅਤੇ ਸਿੱਖਾਂ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਭਾਰਤ ਵਿਚ ਕਾਫੀ ਰੋਸ ਦਿਖਾਈ ਦੇ ਰਿਹਾ ਹੈ। ਇਸ ਦੇ ਸਬੰਧੀ ਭਾਰਤੀ ਆਗੂਆਂ ਅਤੇ ਮੰਤਰੀਆਂ ਦੇ ਕਈ ਬਿਆਨ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਅੱਜ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਇਸ ਹਮਲੇ ਪ੍ਰਤੀ ਪਾਕਿਸਤਾਨ ‘ਤੇ ਡੂੰਘੀ ਨਰਾਜ਼ਗੀ ਜ਼ਾਹਿਰ ਕੀਤੀ ਹੈ। ਹਰਭਜਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ ਨੂੰ ਸ਼ੁੱਕਰਵਾਰ ਨੂੰ ਹੋਈ ਇਸ ਘਟਨਾ ਦਾ ਇਕ ਵੀਡੀਓ ਪੋਸਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ। ਇਸ ਵੀਡੀਓ ਵਿਚ ਇਕ ਵਿਅਕਤੀ ਮੁਹੰਮਦ ਹਸਨ ਪਾਕਿਸਤਾਨੀ ਮੁਸਲਮਾਨਾਂ ਨੂੰ ਨਨਕਾਣਾ ਸਾਹਿਬ ਵਿਖੇ ਰਹਿ ਰਹੇ ਸਿੱਖਾਂ ਖਿਲਾਫ ਭੜਕਾ ਰਿਹਾ ਹੈ। ਇਹ ਵਿਅਕਤੀ ਨਨਕਾਣਾ ਸਾਹਿਬ ਵਿਖੇ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਉਜਾੜਨ ਦੀ ਗੱਲ ਕਹਿ ਕਿ ਲੋਕਾਂ ਨੂੰ ਭੜਕਾ ਰਿਹਾ ਹੈ। ਇਸ ਦੇ ਨਾਲ ਹੀ ਉਹ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਵੀ ਤਬਾਹ ਕਰਨ ਦੀ ਗੱਲ ਕਹਿ ਰਿਹਾ ਹੈ।ਹਰਭਜਨ ਸਿੰਘ ਨੇ ਇਸ ਵੀਡੀਓ ‘ਤੇ ਟਵੀਟ ਕਰਦੇ ਹੋਏ ਲਿਖਿਆ, ‘ਪਤਾ ਨਹੀਂ ਕੁਝ ਲੋਕਾਂ ਨੂੰ ਕੀ ਸਮੱਸਿਆ ਹੈ, ਉਹ ਸ਼ਾਂਤੀ ਨਾਲ ਕਿਉਂ ਨਹੀਂ ਰਹਿ ਰਹੇ … ਮੁਹੰਮਦ ਹਸਨ ਸ਼ਰੇਆਮ ਤੌਰ ‘ਤੇ ਨਨਕਾਣਾ ਸਾਹਿਬ ਗੁਰਦੁਆਰੇ ਨੂੰ ਤਬਾਹ ਕਰਨ ਕੇ ਉੱਥੇ ਮਸਜਿਦ ਬਣਾਉਣ ਦੀ ਗੱਲ ਕਹਿ ਰਿਹਾ …ਇਹ ਦੇਖ ਕੇ ਬਹੁਤ ਦੁਖੀ ਹਾਂ’।

You must be logged in to post a comment Login