ਨਵਜੋਤ ਸਿੱਧੂ ਵਲੋਂ ਆਪਣੇ ਸਾਰੇ ਵਿਭਾਗਾਂ ‘ਚ ਪੂਰਨ ਤੌਰ ‘ਤੇ ਪੰਜਾਬੀ ਲਾਗੂ

ਨਵਜੋਤ ਸਿੱਧੂ ਵਲੋਂ ਆਪਣੇ ਸਾਰੇ ਵਿਭਾਗਾਂ ‘ਚ ਪੂਰਨ ਤੌਰ ‘ਤੇ ਪੰਜਾਬੀ ਲਾਗੂ

ਚੰਡੀਗੜ੍ਹ, 3 ਜੁਲਾਈ – ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ ਕਰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ, ਸੱਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫਤਰੀ ਕੰਮ-ਕਾਰ ਪੰਜਾਬੀ ਭਾਸ਼ਾ ਵਿਚ ਕਰਨਾ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ। ਸ. ਸਿੱਧੂ ਨੇ ਬੀਤੇ ਦਿਨੀਂ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਹਿਤੈਸ਼ੀਆਂ ਵੱਲੋਂ ਸੱਦੀ ਗਈ ਪੰਚਾਇਤ ਦੌਰਾਨ ਇਸ ਸਬੰਧੀ ਐਲਾਨ ਕੀਤਾ ਸੀ ਤੇ ਅੱਜ ਉਨ੍ਹਾਂ ਦੋਵੇਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖ ਕੇ ਸਾਰਾ ਕੰਮ-ਕਾਰ ਪੰਜਾਬੀ ਭਾਸ਼ਾ ਵਿਚ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ।

You must be logged in to post a comment Login