ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ‘ਤੇ ਖਹਿਰਾ ਅਤੇ ਬੈਂਸ ਨੇ ਕੀਤੀ ਪ੍ਰੈਸ ਕਾਨਫ਼ਰੰਸ

ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ‘ਤੇ ਖਹਿਰਾ ਅਤੇ ਬੈਂਸ ਨੇ ਕੀਤੀ ਪ੍ਰੈਸ ਕਾਨਫ਼ਰੰਸ

ਜਲੰਧਰ, 28 ਜੂਨ – ਪੰਜਾਬ ‘ਚ ਨਸ਼ੇ ਕਾਰਣ ਹੋ ਰਹੀਆਂ ਲਗਾਤਾਰ ਮੌਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਜਲੰਧਰ ‘ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵੀ ਮੌਜੂਦ ਸਨ। ਪ੍ਰੈਸ ਕਾਨਫਰੰਸ ‘ਚ ਖਹਿਰਾ ਨੇ ਕਿਹਾ ਕਿ ਨਸ਼ੇ ਨਾਲ ਹੋ ਰਹੀ ਲਗਾਤਾਰ ਮੌਤਾਂ ਨੇ ਪੰਜਾਬ ‘ਚ ਨਸ਼ੇ ਦੀ ਤਸਵੀਰ ਨੂੰ ਸਾਫ ਕਰ ਦਿੱਤਾ ਹੈ। ਇਸ ਕਾਨਫਰੰਸ ‘ਚ ਖਹਿਰਾ ਬੀਤੇ ਦਿਨੀ ਪੰਜਾਬ ਪੁਲਿਸ ਦੇ ਇਕ ਡੀ.ਐਸ.ਪੀ. ਅਤੇ ਐਸ.ਐਚ.ਓ. ‘ਤੇ ਨਸ਼ਾ ਦੇਣ ਦਾ ਦੋਸ਼ ਲਗਾਉਣ ਵਾਲੀ ਲੜਕੀ ਨੂੰ ਨਾਲ ਲੈ ਕੇ ਪਹੁੰਚੇ । ਇਸ ਕਾਨਫਰੰਸ ‘ਚ ਲੜਕੀ ਨੇ ਆਪਣੀ ਆਪ ਬੀਤੀ ਸੁਣਾਈ।

You must be logged in to post a comment Login