ਪਟਿਆਲਾ ‘ਚ ਪੁਲਿਸ ਵਲੋਂ ਨੌਜਵਾਨਾਂ ਨਾਲ ਕੁੱਟਮਾਰ ਦੇ ਮਾਮਲੇ ‘ਚ ਏ. ਐਸ. ਆਈ. ਮੁਅੱਤਲ

ਪਟਿਆਲਾ ‘ਚ ਪੁਲਿਸ ਵਲੋਂ ਨੌਜਵਾਨਾਂ ਨਾਲ ਕੁੱਟਮਾਰ ਦੇ ਮਾਮਲੇ ‘ਚ ਏ. ਐਸ. ਆਈ. ਮੁਅੱਤਲ

ਪਟਿਆਲਾ, 6 ਅਗਸਤ- ਪਟਿਆਲਾ ਨੇੜੇ ਸਨੌਰ ਪੁਲਿਸ ਥਾਣੇ ਦੇ ਕੁਝ ਮੁਲਾਜ਼ਮਾਂ ਵਲੋਂ ਕੁਝ ਨੌਜਵਾਨਾਂ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਸ ‘ਤੇ ਕਾਰਵਾਈ ਕਰਦਿਆਂ ਐਸ. ਐਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਏ. ਐਸ. ਆਈ. ਨਰਿੰਦਰ ਸਿੰਘ ਨੰਬਰ 1846 ਨੂੰ ਨੌਕਰੀ ਤੋਂ ਮੁਅੱਤਲ ਕਰ ਕੇ ਲਾਈਨ ਹਾਜ਼ਰ ਕਰ ਦਿੱਤਾ ਹੈ। ਐਸ. ਐਸ. ਪੀ. ਸਿੱਧੂ ਨੇ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਐਸ. ਪੀ. ਸਿਟੀ ਕੇਸਰ ਸਿੰਘ ਨੂੰ ਸੌਂਪ ਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

You must be logged in to post a comment Login