ਪਟਿਆਲਾ ਵਿਖੇ ਪਾਣੀ ਸੰਭਾਲ ਜਾਗਰੂਕਤਾ ਮੈਰਾਥਨ ਆਯੋਜਿਤ

ਪਟਿਆਲਾ ਵਿਖੇ ਪਾਣੀ ਸੰਭਾਲ ਜਾਗਰੂਕਤਾ ਮੈਰਾਥਨ ਆਯੋਜਿਤ

ਪਟਿਆਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਮਾਗਮਾਂ ਦੀ ਲੜੀ ਵਜੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਟਿਆਲਾ ਵਿਖੇ ਪਾਣੀ ਸੰਭਾਲ ਜਾਗਰੂਕਤਾ ਮੈਰਾਥਨ ਕਰਵਾਈ ਗਈ। ਇਸ ਮੈਗਾ ਈਵੈਂਟ ‘ਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਸਰਕਰੀ ਸਕੂਲਾਂ ਦੇ 3,000 ਵਿਦਿਆਰਥੀਆਂ ਦੇ ਨਾਲ ਨਾਲ ਸਿੱÎਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ ਜਿਨ੍ਹਾਂ ਵਿਚ ਸਕੱਤਰ, ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ, ਡੀ. ਪੀ. ਆਈ. ਸ੍ਰੀ ਇੰਦਰਜੀਤ ਸਿੰਘ ਅਤੇ ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸੈਕੰਡਰੀ ਅਤੇ ਐਲੀਮੈਂਟਰੀ ਸ਼ਾਮਲ ਸਨ। ਇਹ ਮੈਰਾਥਨ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ, ਸਿਵਲ ਲਾਈਨਜ਼, ਪਟਿਆਲਾ ਤੋਂ ਤਕਰੀਬਨ ਸਵੇਰੇ 6:30 ਤੋਂ ਸ਼ੁਰੂ ਕੀਤੀ ਗਈ ਅਤੇ ਸ਼ਹਿਰ ਦੇ ਵਿਭਿੰਨ ਪ੍ਰਮੁੱਖ ਮਾਰਗਾਂ ਚੋਂ ਹੁੰਦੀ ਹੋਈ ਇਹ ਮੈਰਾਥਨ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾ ਕੇ ਸਮਾਪਤ ਹੋਈ। ਮੈਰਾਥਨ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਿੱÎਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ਸਮਾਗਮਾਂ ਦੀ ਲੜੀ ਦਾ ਆਯੋਜਨ ਕਰ ਰਹੀ ਹੈ।

You must be logged in to post a comment Login