ਪਾਕਿਸਤਾਨ ‘ਚ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਪਾਕਿਸਤਾਨ ‘ਚ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਇਸਲਾਮਾਬਾਦ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਪੂਰੇ ਦੇਸ਼ ‘ਚ ਜ਼ੋਰ-ਸ਼ੋਰ ਨਾਲ ਤਿਆਰੀਆਂ ਚੱਲ ਰਹੀਆਂ ਹਨ, ਉਥੇ ਹੀ ਗੁਆਂਢੀ ਦੇਸ਼ ਪਾਕਿਸਤਾਨ ਵੀ ਇਸ ਪਵਿੱਤਰ ਦਿਹਾੜੇ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਦੀਆਂ ਤਿਆਰੀਆਂ ‘ਚ ਜੁੱਟ ਗਿਆ ਹੈ। ਅੱਜ ਪਾਕਿਸਤਾਨ ਸਰਕਾਰ ਅਤੇ ਉਥੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ਪ੍ਰਕਾਸ਼ ਪੁਰਬ ਨਾਲ ਸਬੰਧਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਜਾਣਕਾਰੀ ਮੁਤਾਬਕ ਪੰਜਾਬ (ਪਾਕਿਸਤਾਨ) ਦੇ ਗਵਰਨਰ ਮੁਹੰਮਦ ਸਰਬਤ, ਪੀਆਰਓ ਪਨਵ ਸਿੰਘ ਅਰੋੜਾ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ, ਪਾਕਿਸਤਾਨ ਤਹਿਰੀਕ ਇਨਸਾਫ਼ ਦੇ ਪੰਜਾਬ ਅਸੈਂਬਲੀ ਮੈਂਬਰ ਮਹਿੰਦਰ ਪਾਲ ਸਿੰਘ ਤੇ ਹੋਰ ਅਧਿਕਾਰੀਆਂ ਨੇ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਦੌਰਾ ਕੀਤਾ। ਇਥੇ ਨਵੇਂ ਲੰਗਰ ਹਾਲ ਦੀ ਉਸਾਰੀ ਦਾ ਕਾਰਜ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗੁਰਦੁਆਰੇ ਦੇ ਸੁੰਦਰੀਕਰਨ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਨੇੜੇ ਬਣ ਰਹੇ ਰੇਲਵੇ ਸਟੇਸ਼ਨ ਦਾ ਵੀ ਅਧਿਕਾਰੀਆਂ ਨੇ ਦੌਰਾ ਕੀਤਾ। ਪ੍ਰਕਾਸ਼ ਪੁਰਬ ਮੌਕੇ ਭਾਰਤ ਅਤੇ ਹੋਰ ਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਵਿਸ਼ੇਸ਼ ਟੈਂਟ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ਰਧਾਲੂਆਂ ਲਈ ਪੀਣ ਵਾਲੇ ਪਾਣੀ, ਬਿਜਲੀ, ਆਵਾਜਾਈ ਆਦਿ ਮੁਢਲੀਆਂ ਸਹੂਲਤਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

You must be logged in to post a comment Login