ਪਿੰਡ ਘਲੋਟੀ ‘ਚ ਪਿਛਲੇ ਦੋ ਮਹੀਨਿਆਂ ‘ਚ 25 ਲੋਕਾਂ ਦੀ ਮੌਤ ਮਗਰੋਂ ਦਹਿਸਤ

ਪਿੰਡ ਘਲੋਟੀ ‘ਚ ਪਿਛਲੇ ਦੋ ਮਹੀਨਿਆਂ ‘ਚ 25 ਲੋਕਾਂ ਦੀ ਮੌਤ ਮਗਰੋਂ ਦਹਿਸਤ

ਖੰਨਾ : ਪੰਜਾਬ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਪਿੰਡ ਘਲੋਟੀ ‘ਚ ਪਿਛਲੇ ਦੋ ਮਹੀਨਿਆਂ ‘ਚ 25 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਨ੍ਹਾਂ ਮੌਤਾਂ ਦਾ ਕਾਰਨ ਮ੍ਰਿਤਕਾਂ ਨੂੰ ਤੇਜ਼ ਬੁਖਾਰ ‘ਚ ਪਲੇਟਲੈਟਸ ਘੱਟ ਹੋਣਾ ਦੱਸਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਲਾਕੇ ਦਾ ਸਿਹਤ ਵਿਭਾਗ ਮੌਤਾਂ ਤੋਂ ਬਾਅਦ ਨਹੀਂ ਸਗੋਂ ਪਿੰਡ ਦੇ ਸਰਕਾਰੀ ਸਕੂਲੀ ਵੱਲੋਂ ਮਿਲੀ ਚਿੱਠੀ ਤੋਂ ਬਾਅਦ ਨੀਂਦ ਵਿੱਚੋਂ ਜਾਗਿਆ ਹੈ। ਚਿੱਠੀ ‘ਚ 25 ਮੌਤਾਂ ਦੀ ਗੱਲ ਕੀਤੀ ਗਈ, ਜਦਕਿ ਸਿਹਤ ਵਿਭਾਗ ਮੁਤਾਬਕ 18 ਮੌਤਾਂ ਵੱਖ-ਵੱਖ ਕਾਰਨਾਂ ਕਰਕੇ ਹੋਈਆਂ। ਦੱਸ ਦਈਏ ਕਿ ਇਨ੍ਹਾਂ 25 ਮੌਤਾਂ ‘ਚ ਤਿੰਨ ਮਹੀਨੇ ਦੇ ਬੱਚੇ ਤੋਂ ਲੈ ਕੇ 65 ਸਾਲ ਤਕ ਦਾ ਬਜ਼ੁਰਗ ਸ਼ਾਮਲ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਮੌਤਾਂ 40 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੀ ਹੋਈ ਹੈ। ਇਸ ਦੇ ਨਾਲ ਹੀ ਵਿਭਾਗ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਡੇਂਗੂ ਕਰਕੇ ਵੀ ਕਈ ਮੌਤਾਂ ਹੋਈਆਂ ਹਨ ਤੇ ਡੇਂਗੂ ਦਾ ਲਾਰਵਾ ਅਜੇ ਵੀ ਮਿਲ ਰਿਹਾ ਹੈ।ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਘਰੇਲੂ ਖੇਤਰ ਦੀ ਆਬਾਦੀ 5000 ਹੈ। ਜਿੱਥੇ ਪਿਛਲੇ ਦੋ ਮਹੀਨਿਆਂ ਤੋਂ ਹੋ ਰਹੀਆਂ ਲਗਾਤਾਰ ਮੌਤਾਂ ਨਾਲ ਪਿੰਡ ਵਾਸੀਆਂ ‘ਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਵਾਸੀਆ ਦਾ ਕਹਿਣਾ ਹੈ ਕਿ ਪਿੰਡ ‘ਚ ਕਈ ਮੌਤਾਂ ਹੋ ਜਾਣ ਤੋਂ ਬਾਅਦ ਸਿਹਤ ਮਹਿਕਮੇ ਦੀ ਟੀਮ ਪਹੁੰਚੀ ਪਰ ਜੇਕਰ ਟੀਮ ਪਹਿਲਾਂ ਆਈ ਹੁੰਦੀ ਤਾਂ ਕਈ ਘਰਾਂ ਦੇ ਚਿਰਾਗ ਬੁੱਝਣ ਤੋਂ ਬਚ ਜਾਂਦੇ।ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਨੂੰ ਮਦਦ ਲਈ ਗੁਹਾਰ ਲਾਈ ਹੈ। ਇਸ ਬਾਰੇ ਜਦੋਂ ਪਾਇਲ ਸਿਵਲ ਹਸਪਤਾਲ ਦੇ ਐਸਐਮਓ ਡਾ. ਹਰਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਮੰਨਿਆ ਕਿ ਦੋ ਤੋਂ ਪੰਜ ਲੋਕਾਂ ਦੀ ਮੌਤ ਡੇਂਗੂ ਕਰਕੇ ਹੋਈ ਹੈ ਤੇ ਹੋਰਨਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

You must be logged in to post a comment Login