ਪੁਰਾਣੀ ਪੈਨਸ਼ਨ ਦੀ ਮੁਕੰਮਲ ਬਹਾਲੀ ਤੱਕ ਪਿੱਛੇ ਹੱਟਣ ਵਾਲੇ ਨਹੀਂ : ਵਿਰਕ

ਪੁਰਾਣੀ ਪੈਨਸ਼ਨ ਦੀ ਮੁਕੰਮਲ ਬਹਾਲੀ ਤੱਕ ਪਿੱਛੇ ਹੱਟਣ ਵਾਲੇ ਨਹੀਂ : ਵਿਰਕ

– ਰਵਿੰਦਰ ਸ਼ਰਮਾ ਬਣੇ ਸੀ. ਪੀ. ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ
– ਪੁਰਾਣੀ ਪੈਨਸ਼ਨ ਬਹਾਲੀ ਲਈ ਨਰਸਿੰਗ ਐਸੋਸੀਏਸ਼ਨ ਵਲੋਂ ਵੀ ਯੂਨੀਅਨ ਨੂੰ ਦਿੱਤਾ ਸਮਰੱਥਨ

ਪਟਿਆਲਾ, 13 ਫਰਵਰੀ (ਗੁਰਪ੍ਰੀਤ ਕੰਬੋਜ) -ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਕਰ ਰਹੀ ਸੀ. ਪੀ. ਐਫ.  ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਅੱਜ ਇਥੇ ਪ੍ਰਧਾਨ ਗੁਰਮੇਲ ਸਿੰਘ ਵਿਰਕ ਪ੍ਰਧਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਕਈ ਮੁਲਾਜ਼ਮ ਆਗੂਆਂ ਨੇ ਭਾਗ ਲਿਆ ਅਤੇ ਨਰਸਿੰਗ ਐਸੋਸੀਏਸ਼ਨ ਵਲੋਂ ਵੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਨੂੰ ਪੁਰਾਣੀ ਪੈਨਸ਼ਨ ਬਹਾਲੀ ਦੇ ਹੱਕ ‘ਚ ਸਮਰੱਥਨ ਦਿੱਤਾ।  ਇਸ ਮੌਕੇ ਰਵਿੰਦਰ ਸ਼ਰਮਾ ਤੇ ਨਰਸਿੰਗ ਐਸੋਸੀਏਸ਼ਨ ਦੀ ਪ੍ਰਧਾਨ ਸ੍ਰੀਮਤੀ ਕਰਮਜੀਤ ਕੌਰ ਔਲਖ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨ ਆਪਸੀ ਸਹਿਮਤੀ ਨਾਲ ਰਵਿੰਦਰ ਸ਼ਰਮਾ ਨੂੰ ਜ਼ਿਲ੍ਹਾ ਪਟਿਆਲਾ ਬਾਡੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਮਨਪ੍ਰੀਤ ਕੌਰ ਨੂੰ ਸਲਾਹਕਾਰ, ਹਰਪ੍ਰੀਤ ਕੌਰ ਨੂੰ ਮੀਤ ਪ੍ਰਧਾਨ, ਬਲਜੀਤ ਕੌਰ ਖਾਲਸਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਸੀ. ਪੀ. ਐਫ. ਯੂਨੀਅਨ ਨੂੰ  ਜ਼ਿਲ੍ਹੇ ਵਿਚ ਹੋਰ ਮਜਬੂਤ ਕਰਨ ਲਈ ਪ੍ਰਧਾਨ ਗੁਰਮੇਲ ਸਿੰਘ ਵਿਰਕ ਨੇ ਵਿਨੈ ਕੁਮਾਰ, ਸੁਖਵਿੰਦਰ ਸਿੰਘ, ਰਾਜੂ ਤਿਵਾੜੀ, ਮਨਪ੍ਰੀਤ ਕੌਰ ਨਰਸਿੰਗ ਸਟਾਫ, ਅਨੂ ਸ਼ਰਮਾ ਦੀ ਅਗਵਾਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜੋਕਿ ਵੱਖ ਵੱਖ ਵਿਭਾਗਾਂ ਵਿਚ ਜਾ ਕੇ ਨਵੇਂ ਭਰਤੀ ਕਰਮਚਾਰੀਆਂ ਨੂੰ ਨਵੀਂ ਪੈਨਸ਼ਨ ਪ੍ਰਣਾਲੀ ਦੇ ਨੁਕਸਾਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਾਰੇ ਜਾਗਰੂਕ ਕਰੇਗੀ।
ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਭਾਵੇਂ ਹੀ ਭਾਵੇਂ ਹੀ ਸਰਕਾਰ ਵਲੋਂ ਐਨ. ਪੀ. ਐਸ. ਵਿਚ ਸ਼ੇਅਰਿੰਗ ਅਤੇ ਐਕਸਗ੍ਰੇਸੀਆ ਵਿਚ ਵਾਧਾ ਕਰ ਦਿੱਤਾ ਗਿਆ ਹੈ, ਪਰ ਕੰਪਲੀਟ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਉਹ ਪਿੱਛੇ ਹੱਟਣ ਵਾਲੇ ਨਹੀ। ਉਨ੍ਹਾਂ ਕਿ ਉਹ ਪੁਰਾਣੀ ਪੈਨਸ਼ਨ ਦੀ ਬਹਾਲੀ ਜਲਦ ਹੀ ਮੀਟਿੰਗਾਂ ਤੇ ਸੈਮੀਨਾਰਾਂ ਦਾ ਸਿਲਸਿਲਾ ਸ਼ੁਰੂ ਕਰਨ ਜਾ ਰਹੇ ਹਨ। ਸ੍ਰੀ ਵਿਰਕ ਨੇ ਕਿਹਾ ਕਿ ਕੋਈ ਲੀਡਰ ਚਾਹੇ ਇਕ ਦਿਨ ਲਈ ਐਮ. ਐਲ. ਏ. ਬਣ ਜਾਵੇ ਪਰ ਉਸ ਦੀ ਸਾਰੀ ਉਮਰ ਲਈ ਪੈਨਸ਼ਨ ਲੱਗ ਜਾਂਦੀ ਹੈ, ਪਰ ਦੂਜੇ ਪਾਸੇ ਅਪ੍ਰੈਲ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀ ਆਪਣੀ ਸਾਰੀ ਜ਼ਿੰਦਗੀ ਸਰਕਾਰ ਨੂੰ ਸਮਰਪਿਤ ਹੋ ਕੇ ਨੌਕਰੀ ਕਰਦੇ ਹਨ, ਪਰ ਉਨ੍ਹਾਂ ਦੀ ਕੋਈ ਪੈਸ਼ਨ ਨਹੀਂ ਤੇ ਸੇਵਾ ਮੁਕਤੀ ਸਮੇਂ ਸਰਕਾਰ ਵਲੋਂ ਉਨ੍ਹਾਂ ਨੂੰ ਖਾਲੀ ਹੱਥ ਘਰੇ ਤੌਰ ਦਿੱਤਾ ਜਾਂਦਾ ਹੈ। ਅੰਤ ਵਿਚ ਚੇਅਰਮੈਨ ਰਵਿੰਦਰ ਸ਼ਰਮਾ ਵਲੋਂ ਪ੍ਰਧਾਨ ਗੁਰਮੇਲ ਸਿੰਘ ਵਿਰਕ ਤੇ ਹੋਰ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਗੁਰਮੇਲ ਵਿਰਕ, ਗੁਰਜੰਟ ਸਿੰਘ ਜਨਰਲ ਸਕੱਤਰ, ਰਵਿੰਦਰ ਸ਼ਰਮਾ, ਸਤਵਿੰਦਰ ਸਿੰਘ, ਵਿਕਰਾਂਤ, ਵਿਨੈ ਕੁਮਾਰ, ਐਕਸਾਈਜ਼ ਰਿੰਕੂ ਕੁਮਾਰ ਐਕਸਾਈਜ਼ ਵਿਭਾਗ, ਸੁਖਵਿੰਦਰ ਸਿੰਘ ਹੈਲਥ, ਸੁਖਵਿੰਦਰ ਸਿੰਘ ਹੈਲਥ ਵਿਭਾਗ, ਚਰਨਜੀਤ ਸਿੰਘ, ਅਮਨਦੀਪ ਸਿੰਘ, ਹਿੰਮਤ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਕੁਮਾਰ, ਗੌਰਵ, ਸ੍ਰੀਮਤੀ ਅਨੂ ਸ਼ਰਮਾ ਪ੍ਰਧਾਨ ਮਹਿਲਾ ਵਿੰਗ, ਗੁਰਪ੍ਰੀਤ ਬੀ. ਐਂਡ ਆਰ.,ਲਲਿਤ ਕੁਮਾਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਬਲਜੀਤ ਕੌਰ, ਸੁਸ਼ੀਲ ਕੁਮਾਰ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।

You must be logged in to post a comment Login