ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਬੇਅਦਬੀ ਮਾਮਲਿਆਂ ‘ਤੇ ਵੱਡਾ ਫੈਸਲਾ

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਬੇਅਦਬੀ ਮਾਮਲਿਆਂ ‘ਤੇ ਵੱਡਾ ਫੈਸਲਾ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਹੁਣ ਧਾਰਮਿਕ ਕਿਤਾਬਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ 10 ਸਾਲਾਂ ਦੀ ਸਜ਼ਾ ਹੋਵੇਗੀ ਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ ਉਮਰ ਕੈਦ ਦੀ ਸਜ਼ਾ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਸਹੂਲਤਾਂ ਕੈਬਨਿਟ ਮੰਤਰੀਆਂ ਨੂੰ ਦਿੱਤੀਆਂ ਗਈਆਂ ਹਨ, ਉਹ ਸਾਰੀਆਂ ਸਹੂਲਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਵੀ ਦਿੱਤੀਆਂ ਜਾਣਗੀਆਂ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਮੀਟਿੰਗ ਦੌਰਾਨ ਨਵੇਂ ਕਾਨੂੰਨ ਬਣਾਉਣ ਵਾਲੇ ਬਿੱਲਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੌਰਾਨ ‘ਪੰਜਾਬ ਸਟੇਟ ਹਾਇਰ ਐਜੂਕੇਸ਼ਨ ਕੌਂਸਿਲ’ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ, ਜੋ ਕਿ ਪੰਜਾਬ ‘ਚ ਉੱਚ ਸਿੱਖਿਆ ਬਾਰੇ ਸਹੀ ਢੰਗ ਨਾਲ ਯੋਜਨਾਵਾਂ ਬਣਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਕੰਮ ਤਾਂ ਪਹਿਲਾਂ ਵਾਲਾ ਹੀ ਰਹੇਗਾ, ਸਿਰਫ ਨਾਂ ਹੀ ਬਦਲਿਆ ਗਿਆ ਹੈ।

You must be logged in to post a comment Login