ਪੰਜਾਬ ‘ਚ 10 ਸਤੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ‘ਚ 10 ਸਤੰਬਰ ਨੂੰ ਛੁੱਟੀ ਦਾ ਐਲਾਨ

ਲੁਧਿਆਣਾ, 8 ਸਤੰਬਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਪੰਜਾਬ ਸਰਕਾਰ ਨੇ 10 ਸਤੰਬਰ ਦਿਨ ਸੋਮਵਾਰ ਨੂੰ ਸੂਬੇ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿੱਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਕ 10 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਦਿਹਾੜੇ ‘ਤੇ ਪੰਜਾਬ ਸਰਕਾਰ ਦੇ ਸਾਰੇ ਦਫਤਰ, ਬੋਰਡਾਂ\ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ\ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

You must be logged in to post a comment Login