ਪੰਜਾਬ ਦੇ ਕਿਸਾਨਾਂ ਲਈ ਹਾਈ ਅਲਰਟ ਜਾਰੀ

ਪੰਜਾਬ ਦੇ ਕਿਸਾਨਾਂ ਲਈ ਹਾਈ ਅਲਰਟ ਜਾਰੀ

ਚੰਡੀਗੜ੍ਹ : ਰਾਜਸਥਾਨ ਦੇ ਬਾੜਮੇਰ ਅਤੇ ਜੈਸਲਮੇਰ ਵਿਚ ਟਿੱਡੀ ਦਲ ਦੇ ਫ਼ਸਲਾਂ ‘ਤੇ ਮਾਰੂ ਹਮਲੇ ਨੇ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ। ਇਹ ਟਿੱਡੀ ਦਲ ਜਿਹੜੇ ਵੀ ਖੇਤ ਵਿਚ ਹਮਲਾ ਕਰਦਾ ਹੈ, ਫ਼ਸਲਾਂ ਨੂੰ ਪਲਾਂ ਵਿਚ ਹੀ ਚੱਟ ਕਰ ਜਾਂਦਾ ਹੈ। ਕਿਸਾਨ ਇਸ ਦੇ ਸਾਹਮਣੇ ਲਾਚਾਰ ਵਿਖਾਈ ਦੇ ਰਹੇ ਹਨ। ਇੰਨਾ ਹੀ ਨਹੀਂ, ਹੁਣ ਤਾਂ ਇਹ ਕਿਸਾਨਾਂ ਦੀ ਮੌਤ ਦਾ ਕਾਰਨ ਵੀ ਬਣਦਾ ਜਾ ਰਿਹਾ ਹੈ। ਰਾਜਸਥਾਨ ਦੇ ਗੰਗਾਨਗਰ ਵਿੱਚ ਟਿੱਡੀ ਦਲ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਤਬਾਹ ਕਰ ਦਿੱਤੀਆਂ ਹਨ। ਪੰਜਾਬ ਦੇ ਮਾਲਵਾ ਖੇਤਰ ਵਿੱਚ ਵੀ ਇਸ ਹਮਲੇ ਦਾ ਡਰ ਪੈਦਾ ਹੋ ਗਿਆ ਹੈ। ਪੰਜਾਬ ਖੇਤੀਬਾੜੀ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ ਜਿਸ ਪਿੱਛੋਂ ਕਿਸਾਨਾਂ ਵਿੱਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ।ਲੋਕਾਂ ਵਲੋਂ ਆਪਣੇ ਪੱਧਰ ਉਤੇ ਟਿੱਡੀ ਦਲ ਨੂੰ ਭਜਾਉਣ ਦੀਆਂ ਕਾਫ਼ੀ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ ਪਰ ਕੋਈ ਸਫਲਤਾ ਨਹੀਂ ਮਿਲ ਰਹੀ ਹੈ। ਰਾਜਸਥਾਨ ਤੋਂ ਬਾਅਦ ਪੰਜਾਬ ਵਿੱਚ ਇਸ ਟਿੱਡੀ ਹਮਲੇ ਦਾ ਖ਼ਤਰਾ ਪੈਦਾ ਹੋ ਗਿਆ।ਸਭ ਤੋਂ ਵੱਧ ਖ਼ਤਰਾ ਮਾਲਵਾ ਖੇਤਰ ਨੂੰ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਖੇਤੀ ਵਿਭਾਗ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ਕਿਸਾਨਾਂ ਨੇ ਕਿਹਾ ਹੈ ਕਿ ਜੇ ਇਹ ਟਿੱਡੀ ਹਮਲਾ ਹੁੰਦਾ ਹੈ ਤਾਂ ਪਹਿਲਾਂ ਤੋਂ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਵੱਡਾ ਝਟਕਾ ਲੱਗੇਗਾ। ਕਿਸਾਨਾਂ ਨੇ ਖੇਤੀ ਵਿਭਾਗ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਹਨ। ਕਿਸਾਨ ਨੇ ਕਿਹਾ, ਜੇ ਇਹ ਟਿੱਡੀ ਹਮਲਾ ਹੁੰਦਾ ਹੈ ਤਾਂ ਕਿਸਾਨਾਂ ਨੂੰ ਇਸ ਦੀ ਸਹੀ ਦਵਾਈ ਵੀ ਨਹੀਂ ਮਿਲਦੀ। ਕਿਸਾਨਾਂ ਨੇ ਮੰਗ ਕੀਤੀ, ਪੰਜਾਬ ਖੇਤੀਬਾੜੀ ਵਿਭਾਗ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਸ ਹਮਲੇ ਤੋਂ ਬਚਣ ਦੀ ਕੋਈ ਦਵਾਈ ਹੈ ਵੀ ਜਾਂ ਨਹੀਂ।

You must be logged in to post a comment Login