ਪੰਜਾਬ ਦੇ ਸਰਕਾਰੀ ਅਦਾਰਿਆਂ ਵਿਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਸਰਕਾਰੀ ਅਦਾਰਿਆਂ ਵਿਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 28 ਜੂਨ (ਪੰਜਾਬ ਐਕਸਪ੍ਰੈਸ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਦਿਆ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਪੰਜਾਬ ਕਾਂਗਰਸ ਸਰਕਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸੂਬਾ ਸਰਕਾਰ ਨੇ ਸਿੰਗਲਾ ਦੇ ਦੇਹਾਂਤ ਦੇ ਸੋਗ ਵੱਜੋ 29 ਜੂਨ ਨੂੰ ਸਾਰੇ ਸਰਕਾਰੀ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਹੈ।ਸੁਰਿੰਦਰ ਸਿੰਗਲਾ ਦੇ ਸਨਮਾਨ ‘ਚ ਸ਼ੁੱਕਰਵਾਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਰਹੇਗੀ। ਜ਼ਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਦਿੱਲੀ ਵਿਖੇ ਅੱਜ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸਵੇਰੇ 11 ਵਜੇ ਦਿੱਲੀ ‘ਚ ਕੀਤਾ ਜਾਵੇਗਾ।

You must be logged in to post a comment Login