ਪੰਥਕ ਆਗੂਆਂ ਨੇ ਬੇਅਦਬੀ ਕਾਂਡ ‘ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਕੀਤੀ ਮੰਗ

ਪੰਥਕ ਆਗੂਆਂ ਨੇ ਬੇਅਦਬੀ ਕਾਂਡ ‘ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਕੀਤੀ ਮੰਗ

ਅੰਮ੍ਰਿਤਸਰ : ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਨਾਲ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਜੋ ਧਰਨੇ ਦਿੱਤੇ ਜਾ ਰਹੇ ਹਨ, ਇਕ ਡਰਾਮਾ ਹੈ ਤੇ ਅਕਾਲੀ ਆਗੂ ਝੂਠੇ ਹਨ। ਜੇ ਅਕਾਲੀਆਂ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਇਤਰਾਜ਼ ਹੈ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਪਣੇ ਰਾਜ ਦੌਰਾਨ ਬਣਾਏ ਜ਼ੋਰਾ ਸਿੰਘ ਕਮਿਸ਼ਨ ਨੂੰ ਹੀ ਮੰਨ ਲੈਂਦੇ।ਅਕਾਲੀ ਕਹਿੰਦੇ ਜਸਟਿਸ ਰਣਜੀਤ ਸਿੰਘ ਵਾਲੀ ਰਿਪੋਰਟ ਝੂਠੀ ਹੈ ਪਰ ਇਹ ਰਿਪੋਰਟ ਝੂਠੀ ਨਹੀਂ ਸਗੋਂ ਅਕਾਲੀ ਆਗੂ ਝੂਠੇ ਹਨ।

You must be logged in to post a comment Login