ਫਿਲਮ ਨਾਨਕ ਸ਼ਾਹ ਫਕੀਰ ‘ਤੇ ਨਹੀਂ ਲੱਗੇਗੀ ਰੋਕ : ਹਾਈਕੋਰਟ

ਫਿਲਮ ਨਾਨਕ ਸ਼ਾਹ ਫਕੀਰ ‘ਤੇ ਨਹੀਂ ਲੱਗੇਗੀ ਰੋਕ : ਹਾਈਕੋਰਟ

ਚੰਡੀਗੜ, 13 ਅਪ੍ਰੈਲ : ਪੰਜਾਬ ਅਤੇ ਹਰਿਆਣਾ ਕੋਰਟ ਨੇ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਉੱਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਦੋਵੇਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਇਹ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ, ਸੈਂਸਰ ਬੋਰਡ ਅਤੇ ਪ੍ਰੋਡਿਊਸਰ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 23 ਅਪ੍ਰੈਲ ਉੱਤੇ ਪਾ ਦਿੱਤੀ ਹੈ। ‘ਨਾਨਕ ਸ਼ਾਹ ਫਕੀਰ’ ਫਿਲਮ ਨੂੰ ਲੈ ਕੇ ਪੰਜਾਬ ‘ਚ ਵਿਵਾਦ ਖੜਾ ਹੋ ਗਿਆ ਹੈ। ਮੁੱਖ ਤੌਰ ‘ਤੇ ਇਸ ਦਾ ਵਿਰੋਧ ਕਰਨ ਵਾਲੇ ਸਿੱਖ ਨੇਤਾ ਇਸ ਗੱਲ ‘ਤੇ ਇਤਰਾਜ਼ ਜਤਾ ਰਹੇ ਹਨ ਕਿ ਗੁਰੂ ਨਾਨਕ ਦੇਵ ਜੀ ਨੂੰ ਮਨੁੱਖੀ ਰੂਪ ਵਿਚ ਪੇਸ਼ ਕੀਤਾ ਗਿਆ ਹੈ, ਜੋ ਕਿ ਸਿੱਖ ਧਰਮ ਦੇ ਅਸੂਲਾਂ ਦੇ ਖਿਲਾਫ਼ ਹੈ, ਕਿਉਂਕਿ ਸਿੱਖ ਗੁਰੂਆਂ ਨੇ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣੇ ਬਾਅਦ ਸ਼ਬਦ ਗੁਰੂ ਦੇ ਰੂਪ ਵਿਚ ਮਾਨਤਾ ਦਿੱਤੀ ਹੈ। ਸਿੱਖ ਧਰਮ ਵਿਚ ਕਿਸੇ ਵੀ ਤਰਾਂ ਦੀ ਮੂਰਤੀ ਪੂਜਾ ਤੇ ਸਿੱਖ ਗੁਰੂਆਂ ਦੀ ਨਕਲ ਕਰਨਾ ਸਿੱਖ ਮਰਿਆਦਾ ਦੇ ਖਿਲਾਫ਼ ਹੈ। ਨਾਨਕ ਸ਼ਾਹ ਫਕੀਰ ਫਿਲਮ ਦਾ ਸੰਗੀਤ ਬੀਤੇ ਦਿਨੀਂ ਰਿਲੀਜ਼ ਕੀਤਾ ਜਾ ਚੁੱਕਿਆ ਹੈ ਤੇ ਇਹ ਫਿਲਮ 17 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ। ਇਸ ਫਿਲਮ ਦਾ ਸੰਗੀਤ ਮਸ਼ਹੂਰ ਸੰਗੀਤਕਾਰ ਉੱਤਮ ਸਿੰਘ ਨੇ ਦਿੱਤਾ ਹੈ।

You must be logged in to post a comment Login