ਬਠਿੰਡੇ ਤੋਂ ਹੀ ਚੋਣ ਮੈਦਾਨ ‘ਚ ਉਤਰੇਗੀ ਹਰਸਿਮਰਤ ਬਾਦਲ

ਬਠਿੰਡੇ ਤੋਂ ਹੀ ਚੋਣ ਮੈਦਾਨ ‘ਚ ਉਤਰੇਗੀ ਹਰਸਿਮਰਤ ਬਾਦਲ

ਮਾਨਸਾ- ਬੀਬੀ ਹਰਸਿਮਰਤ ਕੌਰ ਬਾਦਲ ਲੋਕ ਸਭਾ ਚੋਣਾਂ ‘ਚ ਇਕ ਵਾਰ ਫਿਰ ਬਠਿੰਡਾ ਤੋਂ ਹੀ ਮੈਦਾਨ ‘ਚ ਉਤਰੇਗੀ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ‘ਚ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੈ ਅਤੇ ਪਾਰਟੀ ਵੱਲੋਂ ਪਹਿਲਾਂ ਦੀ ਤਰ੍ਹਾਂ ਇਹ ਚੋਣਾਂ ਭਾਜਪਾ ਨਾਲ ਰਲ ਕੇ ਲੜੀਆਂ ਜਾਣਗੀਆਂ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇਕਰ ਪਾਰਟੀ ਨੇ ਚਾਹਿਆ ਤਾਂ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਚੋਣ ਅਖਾੜੇ ‘ਚ ਉਤਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸੂਬੇ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜਨ ਨਾਲ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ, ਭਾਵੇਂ ਕੇਜਰੀਵਾਲ ਤੇ ਕੈਪਟਨ ਇਕੱਠੇ ਚੋਣ ਮੈਦਾਨ |’ਚ ਪਾਰਟੀ ਖਿਲਾਫ ਉਤਰ ਆਉਣ।ਉਨ੍ਹਾਂ ‘ਆਪ’ ਨੂੰ ਕਾਂਗਰਸ ਦੀ ‘ਬੀ’ ਟੀਮ ਦੱਸਿਆ।ਹਰਸਿਮਰਤ ਕੌਰ ਬਾਦਲ ਨੇ ਇਕ ਸਵਾਲ ਦੇ ਜਵਾਬ ‘ਚ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਲੋਕਾਂ ਦਾ ਹੱਕ ਹੈ, ਜਿਸ ਕਰਕੇ ਹੋਰ ਸਿਆਸੀ ਪਾਰਟੀਆਂ ਨੂੰ ਚੰਡੀਗੜ੍ਹ ਦੇ ਮੁੱਦੇ ‘ਤੇ ਰਾਜਨੀਤੀ ਨਹੀਂ ਕਰਨ ਦਿੱਤੀ ਜਾਵੇਗੀ।ਪਾਰਟੀ ‘ਚ ਮਚੀ ਹਲਚਲ ‘ਤੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ‘ਚ ਹਰ ਆਗੂ ਤੇ ਵਰਕਰ ਨੂੰ ਆਪਣਾ ਸੁਝਾਅ ਦੇਣ ਦਾ ਹੱਕ ਹੈ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਦੂਜੀਆਂ ਪਾਰਟੀਆਂ ਵੱਲੋਂ ਜਾਣ-ਬੁੱਝ ਕੇ ਪਾਰਟੀ ਦੀ ਫੁੱਟ ਨਾਲ ਜੋੜ ਕੇ ਪਰੋਸਿਆ ਜਾ ਰਿਹਾ ਹੈ।

You must be logged in to post a comment Login