ਬਾਜਵਾ ਵਲੋਂ ਫੂਲਕਾ ਦੇ ਨਵੇਂ ਮਿਸ਼ਨ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ

ਬਾਜਵਾ ਵਲੋਂ ਫੂਲਕਾ ਦੇ ਨਵੇਂ ਮਿਸ਼ਨ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਅਤੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਚ.ਐਸ. ਫੂਲਕਾ ਵਲੋਂ ਨਵਾਂ ਸੰਗਠਨ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ‘ਤੇ ਮੁਹਿੰਮ ਸ਼ੁਰੂ ਕਰਨ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫੂਲਕਾ ਦਾ ਮਿਸ਼ਨ ਬਹੁਤ ਵਧੀਆ ਹੈ। ਫੂਲਕਾ ਨੂੰ ਚੰਗਾ ਇਨਸਾਨ ਦੱਸਦੇ ਹੋਏ ਬਾਜਵਾ ਨੇ ਕਿਹਾ ਕਿ ਪਹਿਲਾਂ ਵੀ 1984 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਲਈ ਵਧੀਆ ਮਿਸ਼ਨ ਸ਼ੁਰੂ ਕੀਤਾ ਸੀ।

ਉਨ੍ਹਾਂ ਨੇ ਹੁਣ ਐਸ.ਜੀ,ਪੀ,ਸੀ. ਨੂੰ ਗ਼ਲਤ ਲੋਕਾਂ ਦੇ ਹੱਥਾਂ ਤੋਂ ਆਜ਼ਾਦ ਕਰਵਾਉਣ ਲਈ ਨਵੇਂ ਮਿਸ਼ਨ ਦੇ ਤਹਿਤ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ ਅਤੇ ਕਾਂਗਰਸ ਦਾ ਵੀ ਇਹੀ ਮਿਸ਼ਨ ਹੈ। ਬਾਜਵਾ ਨੇ ਕਿਹਾ ਕਿ ਇਸ ਸਮੇਂ ਐਸ.ਜੀ.ਪੀ.ਸੀ. ‘ਤੇ ਮਹੰਤ ਕਿਸਮ ਦੇ ਲੋਕ ਦਾ ਕਬਜ਼ਾ ਹੈ, ਜਿਨ੍ਹਾਂ ਤੋਂ ਸਿੱਖਾਂ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਕਬਜ਼ੇ ਛੁਡਵਾਏ ਸਨ। ਹੁਣ ਵੀ ਅਜਿਹੇ ਲੋਕ ਹੀ ਗੁਰਦੁਆਰਿਆਂ ਦੇ ਪ੍ਰਬੰਧ ‘ਤੇ ਕਾਬਿਜ਼ ਹਨ ਅਤੇ ਉਸ ਨੂੰ ਖ਼ਤਮ ਕਰਨ ਦੇ ਲਈ ਸਿੱਖ ਧਰਮ ਦੇ ਪ੍ਰਸਾਰ ਲਈ ਵੱਡੀ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ। ਬਾਜਵਾ ਨੇ ਫੂਲਕਾ ਨੂੰ ਨਵੇਂ ਮਿਸ਼ਨ ਦੀ ਸਫ਼ਲਤਾ ਦੇ ਲਈ ਸ਼ੁਭਕਾਮਨਾਵਾਂ ਦਿਤੀਆਂ ਹਨ।

You must be logged in to post a comment Login