ਬਾਦਲਾਂ ਨੇ ਹਮੇਸ਼ਾ ਹੀ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਸਮਾਨ ਨੂੰ ਲੈ ਕੇ ਰਾਜਨੀਤੀ ਕੀਤੀ: ਰੰਧਾਵਾ

ਬਾਦਲਾਂ ਨੇ ਹਮੇਸ਼ਾ ਹੀ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਸਮਾਨ ਨੂੰ ਲੈ ਕੇ ਰਾਜਨੀਤੀ ਕੀਤੀ: ਰੰਧਾਵਾ

ਮੋਹਾਲੀ: ਪੰਜਾਬ ਦੇ ਸਾਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੋਨੋ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਰਾਜਨੀਤੀ ਕੀਤੀ ਹੈ। ਸਿੱਖ ਰੈਫਰੈਂਸ ਰਾਇਬ੍ਰੇਰੀ ਦੇ ਮਾਮਲੇ ਨੂੰ ਚੁੱਕ ਕੇ ਹਮੇਸ਼ਾ ਲੋਕਾਂ ਦੀਆਂ ਭਾਵਨਾਮਾ ਨਾਲ ਖੇਡਿਆ ਹੈ। ਮੋਹਾਲੀ ‘ਚ ਗੱਲਬਾਤ ਕਰਦੇ ਹੋਏ ਰੰਧਾਵਾ ਨੇ ਕਿਹਾ ਕਿ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਫ਼ੌਜ ਵੱਲੋਂ ਜਬਤ ਕੀਤੇ ਅਤੇ ਬਾਅਦ ‘ਚ ਸ਼੍ਰੋਮਣੀ ਕਮੇਟੀ ਨੂੰ ਵਾਪਿਸ ਦਿੱਤੇ ਗਏ ਸਾਮਾਨ ਸੰਬੰਧਤ ਵੱਡੇ ਪੱਧਰ ‘ਤੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਇਹ ਗੱਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਕਿ ਫ਼ੌਜ ਵੱਲੋਂ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਜੋ ਸਾਮਾਨ ਕਬਜੇ ‘ਚ ਲਿਆ ਗਿਆ ਸੀ ਇਹ ਸ਼੍ਰੋਮਣੀ ਕਮੇਟੀ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਹ ਸਾਰੀ ਗੱਲ ਆਨ ਰਿਕਾਰਡ ਹੈ ਅਤੇ ਇਸ ‘ਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਦੇ ਦਸਤਖ਼ਤ ਹਨ। ਰੰਧਾਵਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ‘ਤੇ ਸਿੱਖ ਸੰਗਤ ਨੂੰ ਜਵਾਬ ਦੇਣ। ਉਨ੍ਹਾਂ ਨੇ ਕਿਹਾ ਕਿ ਕਮੇਟੀ ਦੇ ਸੈਕਟਰੀ ਭਾਨ ਸਿੰਘ ਭੌਰਾ ਚਾਹੇ ਹੁਣ ਇਸ ਦੁਨੀਆਂ ‘ਤੇ ਰਹੇ ਪ੍ਰੰਤੂ ਕੁਲਵੰਤ ਸਿੰਘ ਹਲੇ ਮੌਜੂਦ ਹਨ ਜਿਨ੍ਹਾਂ ਨੂੰ ਸਾਰੀ ਗੱਲ ਪੁੱਛੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਹੱਥ ਲਿਖਤ ਸ਼੍ਰੀ ਗੁਰੂ ਗ੍ਰੰਥ ਸਾਹਬ ਇੰਗਲੈਂਡ ਕਿਵੇਂ ਚਲੇ ਗਏ ਅਤੇ ਉਨ੍ਹਾਂ ਕਿਸ ਤਰ੍ਹਾਂ 4 ਹਜਾਰ ਪੌਂਡ ‘ਚ ਦਿੱਤਾ ਗਿਆ ਇਸਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੀ ਇਤਿਹਾਸਕ ਵਿਰਾਸਤ ਦੇ ਨਾਲ ਕੀ ਕੁਝ ਹੋਇਆ ਅਤੇ ਕਿਵੇਂ ਹੋਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸਿਆਸਤ ਨੂੰ ਧਰਮ ਨਾਲ ਅੱਗੇ ਰੱਖਿਆ ਹੈ। ਜਦਕਿ ਰਾਜਨੀਤੀ ਧਰਮ ਦੇ ਅਧੀਨ ਹੋਣੀ ਚਾਹੀਦੀ ਹੈ।

You must be logged in to post a comment Login