ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰਾ ਸਾਲ ਚੱਲਣਗੇ : ਲੌਂਗੋਵਾਲ

ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰਾ ਸਾਲ ਚੱਲਣਗੇ : ਲੌਂਗੋਵਾਲ

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ‘ਚ ਕਰਵਾਏ ਜਾ ਰਹੇ ਸਮਾਗਮ ‘ਚ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਸਮੇਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿੱਥੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਧੰਨਵਾਦ ਕੀਤਾ, ਉੱਥੇ ਹੀ ਸਮੂਹ ਸੰਤਾਂ ਮਹਾਂਪੁਰਸ਼ਾਂ ਅਤੇ ਹੋਰਨਾਂ ਹਸਤੀਆਂ ਦਾ ਵੀ ਧੰਨਵਾਦ ਕੀਤਾ। ਭਾਈ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਅਗਲੇ ਸਾਲ ਵੀ ਇਸੇ ਤਰ੍ਹਾਂ ਮਨਾਏ ਜਾਣਗੇ ਅਤੇ ਲਗਾਤਾਰ ਪੂਰਾ ਸਾਲ ਸਮਾਗਮ ਚਲਦੇ ਰਹਿਣਗੇ। ਉਨ੍ਹਾਂ ਇਸ ਸਮਾਗਮ ਸਮੇਂ ਸੁਲਤਾਨਪੁਰ ਲੋਧੀ ਅਤੇ ਹੋਰਨਾਂ ਥਾਵਾਂ ‘ਤੇ ਲੰਗਰਾਂ ਦੀ ਸੇਵਾ ਨਿਭਾਉਣ ਵਾਲੇ ਸੰਤਾਂ ਮਹਾਂਪੁਰਸ਼ਾਂ ਅਤੇ ਧਾਰਮਕ ਜਥੇਬੰਦੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਛੇਤੀ ਹੀ ਇਕ ਵੱਖਰਾ ਸ਼ੁਕਰਾਨਾ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਕਰਵਾਇਆ ਜਾਵੇਗਾ, ਜਿਸ ‘ਚ ਸਮੂਹ ਲੰਗਰ ਸੇਵਾ ਕਰਨ ਵਾਲਿਆਂ ਅਤੇ ਵੱਖ-ਵੱਖ ਹੋਰ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਸਨਮਾਨ ਕੀਤਾ ਜਾਵੇਗਾ।

You must be logged in to post a comment Login