ਬੀਚ ਨੇੜੇ ਮਿਲੀ ਵਿਅਕਤੀ ਦੀ ਲਾਸ਼, ਜਾਂਚ ਜਾਰੀ

ਬੀਚ ਨੇੜੇ ਮਿਲੀ ਵਿਅਕਤੀ ਦੀ ਲਾਸ਼, ਜਾਂਚ ਜਾਰੀ

ਸਿਡਨੀ – ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਦੱਖਣ-ਪੱਛਮ ਵਿਚ ਮੰਗਲਵਾਰ ਦੁਪਹਿਰ ਬੀਚ ਨੇੜੇ ਇਕ ਵਿਅਕਤੀ ਦੀ ਲਾਸ਼ ਪਾਈ ਗਈ। ਇਸ ਲਾਸ਼ ਨੂੰ ਦੁਪਹਿਰ ਸਮੇਂ ਚਿਲਸੀ ਵਿਖੇ ਅਵੋਨਡੇਲ ਐਵੀਨਿਊ ਨੇੜੇ ਬੀਚਵੇਅ ‘ਤੇ ਦੇਖਿਆ ਗਿਆ।
ਇਸ ਮਗਰੋਂ ਤੁਰੰਤ ਪੁਲਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਜਾਣਕਾਰੀ ਮਿਲਦੇ ਹੀ ਪੁਲਸ ਜਾਂਚ ਲਈ ਮੌਕੇ ‘ਤੇ ਪਹੁੰਚੀ। ਪੁਲਸ ਨੇ ਜਾਂਚ ਲਈ ਜਗ੍ਹਾ ਦੀ ਘੇਰਾਬੰਦੀ ਕਰ ਦਿੱਤੀ ਹੈ। ਹਾਲੇ ਤੱਕ ਵਿਅਕਤੀ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।

You must be logged in to post a comment Login