ਬੇਅਦਬੀ ਕਾਂਡ : ਇਨਸਾਫ਼ ਦੇਣ ਦੀ ਥਾਂ ਸਿਰਫ਼ ਸਿਆਸਤ ਖੇਡ ਰਹੀਆਂ ਹਨ ਕੈਪਟਨ ਤੇ ਮੋਦੀ ਸਰਕਾਰਾਂ

ਬੇਅਦਬੀ ਕਾਂਡ : ਇਨਸਾਫ਼ ਦੇਣ ਦੀ ਥਾਂ ਸਿਰਫ਼ ਸਿਆਸਤ ਖੇਡ ਰਹੀਆਂ ਹਨ ਕੈਪਟਨ ਤੇ ਮੋਦੀ ਸਰਕਾਰਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਦੇ ਮੁੱਦੇ ‘ਤੇ ਸਰਕਾਰਾਂ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀਆਂ ਹਨ। ‘ਆਪ’ ਅਨੁਸਾਰ ਇੰਨੇ ਸੰਵੇਦਨਸ਼ੀਲ ਮੁੱਦੇ ‘ਤੇ ਸੰਗਤ ਨੂੰ ਇਨਸਾਫ਼ ਅਤੇ ਅਸਲ ਦੋਸ਼ੀਆਂ ਨੂੰ ਸਜਾ ਦੇਣ ਦੀ ਥਾਂ ਸੂਬਾ ਅਤੇ ਕੇਂਦਰ ਸਰਕਾਰਾਂ ਸਿਰਫ਼ ਤੇ ਸਿਰਫ਼ ਸਿਆਸਤ ਖੇਡ ਰਹੀਆਂ ਹਨ। ‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜੈ ਕ੍ਰਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਕੋਰ ਕਮੇਟੀ ਮੈਂਬਰ ਗੁਰਦਿੱਤ ਸਿੰਘ ਸੇਖੋਂ, ਕੁਲਦੀਪ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਚੌਂਦਾ ਅਤੇ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ‘ਚ ਸਭ ਕੁੱਝ ਸਹੀ ਨਹੀਂ ਚੱਲ ਰਿਹਾ। ਸੱਤਾਧਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਇਸ ਨੂੰ ਜਨਤਕ ਤੌਰ ‘ਤੇ ਕਬੂਲ ਰਹੇ ਹਨ।ਕੁਲਤਾਰ ਸਿੰਘ ਸੰਧਵਾਂ ਨੇ ਜਾਖੜ ਨੂੰ ਕਿਹਾ ਕਿ ਉਹ ਸਿਟ ਦੇ ਅਧਿਕਾਰੀਆਂ ਨੂੰ ਮਤਭੇਦ ਪਾਸੇ ਰੱਖ ਕੇ ਪੇਸ਼ੇਵਾਰ ਨਾਂ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਨੇਪਰੇ ਚੜ੍ਹਾਉਣ ਦੀ ਨਸੀਹਤ ਦੇਣ ਦੀ ਥਾਂ ਆਪਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਮਾਂਬੱਧ ਜ਼ਿੰਮੇਵਾਰੀ ਅਤੇ ਜਵਾਬਦੇਹੀ ਤਹਿ ਕਰਨ, ਕਿਉਂਕਿ ਗ੍ਰਹਿ ਮੰਤਰਾਲਾ ਵੀ ਕੈਪਟਨ ਅਮਰਿੰਦਰ ਸਿੰਘ ਕੋਲ ਹੀ ਹੈ। ਸੰਧਵਾਂ ਨੇ ਕਿਹਾ ਕਿ ਕੈਪਟਨ ਦੇ ਇਸ਼ਾਰੇ ਤੋਂ ਬਗੈਰ ‘ਸਿਟ’ ਵੀ ਉਸੇ ਤਰ੍ਹਾਂ ਪੱਤਾ ਨਹੀਂ ਹਿੱਲ ਸਕਦਾ, ਜਿਵੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ਤੋਂ ਬਿਨਾ ਸੀਬੀਆਈ ਇੱਕ ਵੀ ਕਦਮ ਨਹੀਂ ਪੁੱਟਦੀ।

You must be logged in to post a comment Login