ਬੇਅਦਬੀ ਦੇ ਦੋਸ਼ੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਭਗਵੰਤ ਮਾਨ

ਬੇਅਦਬੀ ਦੇ ਦੋਸ਼ੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਭਗਵੰਤ ਮਾਨ

ਚੰਡੀਗੜ੍ਹ : ਅਕਤੂਬਰ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਕਮੇਟੀ (ਸਿਟ) ਵੱਲੋਂ ਤਤਕਾਲੀ ਗ੍ਰਹਿ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ, ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸਾਜ਼ਿਸ਼-ਕਰਤਾ ਵਜੋਂ ਚਲਾਨ ਪੇਸ਼ ਕਰਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸਿਟ ਵੱਲੋਂ ਦੋਸ਼ੀਆਂ ਵਜੋਂ ਬਾਦਲ ਅਤੇ ਸੈਣੀ ਵਿਰੁੱਧ ਚਲਾਨ ਪੇਸ਼ ਕਰਨ ਉਪਰੰਤ ਹੁਣ ਸੁਖਬੀਰ ਬਾਦਲ ਅਤੇ ਸੈਣੀ ਦਾ ਖੁੱਲ੍ਹਾ ਘੁੰਮਣਾ ਠੀਕ ਨਹੀਂ ਹੈ, ਕਿਉਂਕਿ ਇਨ੍ਹਾਂ ਦੋਵਾਂ ਪ੍ਰਭਾਵਸ਼ਾਲੀ ਦੋਸ਼ੀਆਂ ਨੇ ਬਾਹਰ ਰਹਿੰਦਿਆਂ ਅਗਲੇਰੀ ਜਾਂਚ ਨੂੰ ਪ੍ਰਭਾਵਿਤ ਕਰਨਾ ਹੈ ਅਤੇ ਸਬੂਤ ਮਿਟਾਉਣ ਲਈ ਹਰ ਚਾਲ ਖੇਡਣੀ ਹੈ।

You must be logged in to post a comment Login