ਭੋਆ ਤੋਂ ਵਿਧਾਇਕ ਜੋਗਿੰਦਰਪਾਲ ਨੇ ਕਰਵਾਇਆ ਡੋਪ ਟੈਸਟ

ਭੋਆ ਤੋਂ ਵਿਧਾਇਕ ਜੋਗਿੰਦਰਪਾਲ ਨੇ ਕਰਵਾਇਆ ਡੋਪ ਟੈਸਟ

ਪਠਾਨਕੋਟ, 5 ਜੁਲਾਈ – ਅੱਜ ਸਵੇਰੇ ਵਿਧਾਨ ਸਭਾ ਹਲਕਾ ਭੋਆ ਤੋਂ ਵਿਧਾਇਕ ਜੋਗਿੰਦਰਪਾਲ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਪਹੁੰਚ ਕੇ ਆਪਣਾ ਡੋਪ ਟੈਸਟ ਕਰਵਾਇਆ । ਵਿਧਾਇਕ ਜੋਗਿੰਦਰਪਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਘਰ ਤੋਂ ਸ਼ੁਰੂ ਕਰਨ ਦੀ ਲੋੜ ਹੈ ਜਿਸ ਦੇ ਤਹਿਤ ਉਨ੍ਹਾਂ ਨੇ ਅੱਜ ਇਹ ਟੈਸਟ ਕਰਵਾਇਆ ਹੈ। ਉਨ੍ਹਾਂ ਸੂਬੇ ਦੇ ਸਾਰੇ ਵਿਧਾਇਕਾਂ ਅਤੇ ਲੋਕ ਸਭਾ, ਸੰਸਦ ਮੈਂਬਰਾਂ ਨੂੰ ਆਪਣਾ-ਆਪਣਾ ਡੋਪ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

You must be logged in to post a comment Login