ਮੀਂਹ ਦੀ ਚਿਤਾਵਨੀ ਤੋਂ ਬਾਅਦ ਕਿਸਾਨਾਂ ਲਈ ਖਾਸ ਹਿਦਾਇਤ ਜਾਰੀ

ਮੀਂਹ ਦੀ ਚਿਤਾਵਨੀ ਤੋਂ ਬਾਅਦ ਕਿਸਾਨਾਂ ਲਈ ਖਾਸ ਹਿਦਾਇਤ ਜਾਰੀ

ਲੁਧਿਆਣਾ : ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਨੇੜਲੇ ਸੂਬਿਆਂ ਵਿਚ ਜਾਰੀ ਕੀਤੀ 3 ਦਿਨ ਮੀਂਹ ਦੀ ਚਿਤਾਵਨੀ ਨੇ ਕਿਸਾਨਾਂ ਦੇ ਮੱਥੇ ‘ਤੇ ਚਿੰਤਾਂ ਦਾ ਲਕੀਰਾਂ ਖਿੱਚ ਦਿੱਤੀਆਂ ਹਨ। ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਇਸ ਦਰਮਿਆਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਸਾਊਣੀ ਦੀ ਫਸਲ ਨੂੰ ਬਾਰਿਸ਼ ਤੋਂ ਬਚਾਉਣ ਲਈ ਖਾਸ ਹਿਦਾਇਤ ਜਾਰੀ ਕੀਤੀ ਹੈ। ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮੁਤਾਬਕ ਕਿਸਾਨਾਂ ਨੂੰ ਫ਼ਸਲਾਂ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ, ਜੇਕਰ ਝੋਨੇ ਦੇ ਦਾਣੇ ਬਣ ਚੁੱਕੇ ਹਨ ਤਾਂ ਪਾਣੀ ਦਾ ਖਾਸ ਖਿਆਲ ਰੱਖਣਾ ਹੋਵੇਗਾ। ਮਾਹਿਰਾਂ ਮੁਤਾਬਕ ਜੇਕਰ ਮੀਂਹ ਦਾ ਪਾਣੀ ਖੇਤਾਂ ਵਿਚ ਪਾਣੀ ਇਕੱਠਾ ਹੁੰਦਾ ਹੈ ਤਾਂ ਇਸ ਨਾਲ ਫ਼ਸਲ ਝੁੱਕ ਜਾਵੇਗੀ। ਇਸ ਲਈ ਕਿਸਾਨਾਂ ਨੂੰ ਚੌਕਸ ਰਹਿਣ ਦੀ ਲੋੜ ਹੈ।

You must be logged in to post a comment Login