ਰਾਖਵਾਂਕਰਨ ਖਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ

ਰਾਖਵਾਂਕਰਨ ਖਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਤਰਾਖੰਡ ਸਰਕਾਰ ਨੇ ਅਨੁਸੂਚਿਤ ਜਾਤੀ ਅਤੇ ਜਨਜਾਤੀ ਦੇ ਰਾਖਵਾਂਕਰਨ ਨੂੰ ਲੈ ਕੇ ਜੋ ਬਿਆਨ ਦਿੱਤਾ ਹੈ ਉਸ ਤੋਂ ਸਾਫ਼ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਰਾਖਵਾਂਕਰਨ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਉਸਦੇ ਸਪਨੇ ਨੂੰ ਪੂਰਾ ਨਹੀਂ ਹੋਣ ਦੇਵੇਗੀ। ਗਾਂਧੀ ਨੇ ਸੰਸਦ ਭਵਨ ਇਮਾਰਤ ‘ਚ ਸੋਮਵਾਰ ਨੂੰ ਕਿਹਾ ਕਿ ਭਾਜਪਾ ਅਤੇ ਆਰਐਸਐਸ ਲਗਾਤਾਰ ਸੰਵਿਧਾਨਕ ਸੰਸਥਾਵਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਹੁਣ ਉਨ੍ਹਾਂ ਨੇ ਅਨੁਸੂਚਿਤ ਜਾਤੀ ਅਤੇ ਜਨਜਾਤੀ ਦੇ ਲੋਕਾਂ ਨੂੰ ਮਿਲੇ ਰਾਖਵਾਂਕਰਨ ਦੇ ਸੰਵਿਧਾਨਕ ਅਧਿਕਾਰ ਨੂੰ ਖ਼ਤਮ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਸ ਵਰਗ ਦੇ ਹਿਤਾਂ ਦੀ ਰੱਖਿਆ ਕਰੇਗੀ ਅਤੇ ਉਨ੍ਹਾਂ ਨੂੰ ਮਿਲੇ ਰਾਖਵਾਂਕਰਨ ਨੂੰ ਖਤਮ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੀ ਅਜ਼ਾਦੀ ਨੂੰ ਖਤਮ ਕਰ ਰਹੀ ਹੈ। ਸੰਸਦ ਵਿੱਚ ਕਿਸੇ ਨੂੰ ਬੋਲਣ ਨਹੀਂ ਦਿੱਤਾ ਜਾਂਦਾ ਹੈ। ਆਪਣੇ ਆਪ ਉਨ੍ਹਾਂ ਨੂੰ ਸੰਸਦ ਵਿੱਚ ਬੋਲਣ ਤੋਂ ਰੋਕ ਕੇ ਉਨ੍ਹਾਂ ਦੇ ਇੱਕ ਚੁਣੇ ਹੋਏ ਉਮੀਦਵਾਰ ਦੇ ਹੱਕ ਨੂੰ ਖੋਹਿਆ ਗਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦਲਿਤ, ਆਦਿਵਾਸੀ ਅਤੇ ਹੋਰ ਪਛੜਿਆ ਵਰਗ ਨੂੰ ਰਾਖਵਾਂਕਰਨ ਦੇਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਰਐਸਐਸ ਪ੍ਰਮੁੱਖ ਮੋਹਨ ਭਾਗਵਤ ਨੂੰ ਚੁਭਦਾ ਹੈ ਅਤੇ ਉਹ ਕਿਸੇ ਵੀ ਤਰ੍ਹਾਂ ਰਾਖਵਾਂਕਰਨ ਮਿਟਾਉਂਣਾ ਚਾਹੁੰਦੇ ਹੈ, ਪਰ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਤਰਾਖੰਡ ਉੱਚ ਅਦਾਲਤ ‘ਚ ਸਰਕਾਰ ਨੇ ਕਿਹਾ ਹੈ ਕਿ ਰਾਖਵਾਂਕਰਨ ਕਿਸੇ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੁਕੁਲ ਰੋਹਤਗੀ ਅਤੇ ਪੀ ਨਰਸਿੰਹਨ ਨੇ ਸਰਕਾਰ ਨੂੰ ਕਿਹਾ ਹੈ ਕਿ ਪ੍ਰਮੋਸ਼ਨ ਵਿੱਚ ਰਾਖਵਾਂਕਰਨ ਮੌਲਿਕ ਅਧਿਕਾਰ ਨਹੀਂ ਹੈ।

You must be logged in to post a comment Login