ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਕੀਤਾ ਗਿਆ ਐਲਾਨ

ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਕੀਤਾ ਗਿਆ ਐਲਾਨ

ਅੰਮ੍ਰਿਤਸਰ, 25 ਅਕਤੂਬਰ – ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਦੀ ਕੀਤੀ ਜਾ ਰਹੀ ਮੰਗ ਨੂੰ ਪੂਰਿਆਂ ਕਰਦਿਆਂ ਹੋਇਆ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਦਾਰ ਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਸ ਸੰਬੰਧ ‘ਚ ਨਗਰ ਨਿਗਮ ਦੇ ਹਾਊਸ ਦੀ ਬੈਠਕ ਸ਼ਨੀਚਰਵਾਰ ਨੂੰ ਬੁਲਾਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰ ਇਕ ਮ੍ਰਿਤਕ ਦੇ ਪਰਿਵਾਰ ਨੂੰ ਉਸ ਦੀ ਯੋਗਤਾ ਦੇ ਅਨੁਸਾਰ ਨੌਕਰੀ ਦੇਣ ਬਾਰੇ ਮਤਾ ਪੇਸ਼ ਕੀਤਾ ਜਾਵੇਗਾ।

You must be logged in to post a comment Login