ਸ਼ਿਵਸੈਨਾ ਦੇ ਰਾਸ਼ਟਰੀ ਪ੍ਰਧਾਨ ‘ਤੇ ਜੇਲ ‘ਚ ਹਮਲਾ

ਸ਼ਿਵਸੈਨਾ ਦੇ ਰਾਸ਼ਟਰੀ ਪ੍ਰਧਾਨ ‘ਤੇ ਜੇਲ ‘ਚ ਹਮਲਾ

ਨਿਊਯਾਰਕ – ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੰਯੁਕਤ ਰਾਸ਼ਟਰ ਵਿਚ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੋ-ਪੱਖੀ ਬੈਠਕਾਂ ਕੀਤੀਆਂ ਅਤੇ ਕਾਰੋਬਾਰ, ਨਿਵੇਸ਼ ਅਤੇ ਸਮਰੱਥਾ ਨਿਰਮਾਣ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਦੱਸਣਯੋਗ ਹੈ ਕਿ ਸਵਰਾਜ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸੈਸ਼ਨ ਵਿਚ ਹਿੱਸਾ ਲੈਣ ਲਈ ਨਿਊਯਾਰਕ ਆਈ ਹੈ। ਸੰਯੁਕਤ ਰਾਸ਼ਟਰ ਮਹਾਸਭਾ ਦਾ 73ਵਾਂ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ। ਸੁਸ਼ਮਾ ਸਵਰਾਜ ਨੇ ਸਪੇਨ ਦੇ ਵਿਦੇਸ਼ ਮੰਤਰੀ ਜੋਸੇਫ ਬੋਰੇਲ, ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ, ਮੋਰੱਕੋ ਦੇ ਨਾਸੀਰ ਬੋਰਿਤਾ, ਯੂਰਪੀ ਸੰਘ ਵਿਚ ਵਿਦੇਸ਼ੀ ਮਾਮਲਿਆਂ ਦੇ ਉੱਚ ਪ੍ਰਤੀਨਿਧੀ ਫੇਡੇਰੀਆ ਮੋਘੇਰਿਨੀ, ਕੋਲੰਬੀਆ ਦੇ ਵਿਦੇਸ਼ ਮੰਤਰੀ ਕਾਰਲੋਸ ਹੋਮਸ ਟਰੂਜਿਲੋ ਅਤੇ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਮਾਰਿਸ ਪਾਇਨੇ ਆਦਿ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ।

You must be logged in to post a comment Login