ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਜੈਤੋ, 20 ਅਗਸਤ – ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ. ਜੈਤੋ ਦੇ ਇੰਚਾਰਜ ਜਗਦੀਸ਼ ਸਿੰਘ ਨੇ ਦੱਸਿਆ ਹੈ ਕਿ ਏ.ਐਸ.ਆਈ. ਕੁਲਬੀਰ ਚੰਦ ਸਮੇਤ ਸਾਥੀ ਕਰਮਚਾਰੀ ਦੇ ਗਸ਼ਤ ਦੌਰਾਨ ਪਿੰਡ ਚੈਨਾ ਤੋਂ ਕਰੀਰ ਵਾਲੀ ਰੋਡ ‘ਤੇ ਸਥਿਤ ਸਨ ਕਿ ਇਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ ਜਿਸ ‘ਤੇ ਦੋ ਵਿਅਕਤੀ ਸਵਾਰ ਸਨ ਨੂੰ ਰੋਕਣ ਲਈ ਇਸ਼ਾਰਾ ਕੀਤਾ ਤਾਂ ਦੌੜਨ ਲੱਗਿਆ ਨੂੰ ਕਾਬੂ ਕਰ ਕੇ ਜਦ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਰੁਪਏ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਧਾਰਾ 22/61/85 ਐਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ਕਰ ਕੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ‘ਚ ਪੇਸ਼ ਕਰਨ ਉਪਰੰਤ ਹੋਰ ਪੁੱਛਗਿੱਛ ਲਈ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

You must be logged in to post a comment Login