ਸ਼੍ਰੋਮਣੀ ਕਮੇਟੀ ਅਕਾਲ ਤਖ਼ਤ ਦਾ ਫ਼ੈਸਲਾ ਮੰਨੇਗੀ: ਲੌਂਗੋਵਾਲ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਸ਼੍ਰੋਮਣੀ ਕਮੇਟੀ ਉਸ ਨੂੰ ਸਮਰਪਿਤ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਜਾ ਰਹੇ ਪੰਡਾਲ ਬਾਰੇ ਉਨ੍ਹਾਂ ਆਖਿਆ ਕਿ ਇਸ ਪੰਡਾਲ ਵਿਚ ਲਗਪਗ ਇਕ ਹਫ਼ਤਾ ਸਮਾਗਮ ਚੱਲਣੇ ਹਨ, ਇਸ ਲਈ ਪੰਡਾਲ ਦੀ ਲੋੜ ਹੈ। ਮੁੱਖ ਸਮਾਗਮ ਕਿਸ ਪੰਡਾਲ ਵਿਚ ਕੀਤਾ ਜਾਣਾ ਹੈ, ਇਸ ਸਬੰਧੀ ਪੰਜ ਸਿੰਘ ਸਾਹਿਬਾਨ ਦਾ ਫ਼ੈਸਲਾ ਪ੍ਰਵਾਨ ਹੋਵੇਗਾ ਪਰ ਉਹ ਚਾਹੁੰਦੇ ਹਨ ਕਿ ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪੰਡਾਲ ਵਿਚ ਹੀ ਕੀਤਾ ਜਾਵੇ।

You must be logged in to post a comment Login