ਸ਼੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ, ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਪੰਜਾਬ ਦੀ ਧਰਤੀ ‘ਤੇ ਹੱਕ ਸੱਚ ਲਈ ਇਕ ਅਜਿਹੀ ਲਹਿਰ ਸਿਰਜੀ, ਜਿਸ ਨੇ ਜ਼ਾਲਮ ਮੁਗਲ ਹਕੂਮਤ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ।

You must be logged in to post a comment Login