ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ।

You must be logged in to post a comment Login