ਸਕਾਟਲੈਂਡ ਦੇ ਸ਼ਹਿਰ ਈਡਨਬਰਗ ‘ਚ ਗੁਰਦੁਆਰਾ ਸਾਹਿਬ ‘ਤੇ ਹੋਇਆ ਪੈਟਰੋਲ ਬੰਬ ਹਮਲਾ

ਸਕਾਟਲੈਂਡ ਦੇ ਸ਼ਹਿਰ ਈਡਨਬਰਗ ‘ਚ ਗੁਰਦੁਆਰਾ ਸਾਹਿਬ ‘ਤੇ ਹੋਇਆ ਪੈਟਰੋਲ ਬੰਬ ਹਮਲਾ

ਲੰਡਨ – ਸਕਾਟਲੈਂਡ ਦੇ ਸ਼ਹਿਰ ਈਡਨਬਰਗ ‘ਚ ਅੱਜ ਸਵੇਰੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਜਿਸ ਨਾਲ ਗੁਰੂ ਘਰ ਦੇ ਮੁੱਖ ਦਰਵਾਜ਼ੇ ਨੂੰ ਅੱਗ ਲੱਗਣ ਨਾਲ ਕਾਫੀ ਨੁਕਸਾਨ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਅੱਜ ਸਵੇਰੇ 5:05 ਵਜੇ ਮਿਲ ਲੇਨ ਅਤੇ ਸੈਰਫ ਬਰੇ ਦੇ ਕੋਨੇ ਤੇ ਸਥਿਤ ਗੁਰੂ ਘਰ ‘ਤੇ ਹਮਲਾ ਹੋਇਆ। ਕਮੇਟੀ ਮੈਂਬਰ ਅਨੁਸਾਰ ਇਸ ਹਮਲੇ ‘ਚ ਕੋਈ ਜ਼ਖ਼ਮੀ ਨਹੀਂ ਹੋਇਆ ਅਤੇ ਗੁਰੂ ਸਾਹਿਬ ਦੇ ਸਰੂਪ ਵੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

You must be logged in to post a comment Login