ਸਾਢੇ 4 ਕਿਲੋਮੀਟਰ ਦੀ ਦੂਰੀ ‘ਤੇ ਹੈ ਕਰਤਾਰਪੁਰ ਸਾਹਿਬ

ਸਾਢੇ 4 ਕਿਲੋਮੀਟਰ ਦੀ ਦੂਰੀ ‘ਤੇ ਹੈ ਕਰਤਾਰਪੁਰ ਸਾਹਿਬ

ਨਵੀਂ ਦਿੱਲੀ— ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਨੈਰੋਵਾਲ ਜ਼ਿਲ੍ਹੇ ਵਿਚ ਸਥਿਤ ਹੈ। ਇਸ ਗੁਰਦੁਆਰਾ ਸਾਹਿਬ ਦੀ ਦੂਰੀ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਸਿਰਫ ਸਾਢੇ 4 ਕਿਲੋਮੀਟਰ ਹੈ। ਇਸ ਗੁਰਦੁਆਰਾ ਸਾਹਿਬ ਦੀ ਸਿੱਖਾਂ ਲਈ ਖਾਸ ਅਹਿਮੀਅਤ ਇਸ ਲਈ ਹੈ ਕਿਉਂਕਿ ਆਪਣੀ ਜ਼ਿੰਦਗੀ ਦੇ ਆਖਰੀ ਦੌਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ 17 ਸਾਲ ਤਕ ਨੈਰੋਵਾਲ ਵਿਖੇ ਹੀ ਰਹੇ। ਭਾਰਤ-ਪਾਕਿਸਤਾਨ ਵੰਡ ਪਿੱਛੋਂ ਇਹ ਗੁਰਦੁਆਰਾ ਪਾਕਿਸਤਾਨ ਦੇ ਹਿੱਸੇ ਵਿਚ ਚਲਾ ਗਿਆ ਸੀ।
ਕੇਂਦਰੀ ਕੈਬਨਿਟ ਦੇ ਫੈਸਲੇ :
– ਸਰਕਾਰ ਦੇਸ਼ ਅਤੇ ਵਿਸ਼ਵ ਪੱਧਰ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਏਗੀ।
– ਗੁਰੂ ਸਾਹਿਬ ਜੀ ਦੀ ਯਾਦ ‘ਚ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੇ ਜਾਣਗੇ।
– ਦੂਰਦਰਸ਼ਨ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਪ੍ਰੋਗਰਾਮ ਟੈਲੀਕਾਸਟ ਹੋਣਗੇ ਅਤੇ ਗੁਰਬਾਣੀ ਦਾ ਪ੍ਰਸਾਰਣ ਵੀ ਕੀਤਾ ਜਾਵੇਗਾ।
– ਰੇਲ ਮੰਤਰਾਲਾ ਵੱਲੋਂ ਦੇਸ਼ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀ ਚਲਾਈ ਜਾਵੇਗੀ।
– ਨੈਸ਼ਨਲ ਬੁੱਕ ਟਰੱਸਟ ਵੱਲੋਂ ਵੱਖ-ਵੱਖ ਭਾਰਤੀ ਭਾਸ਼ਾਵਾਂ ‘ਚ ਗੁਰਬਾਣੀ ਪਬਲਿਸ਼ ਕੀਤੀ ਜਾਵੇਗੀ।
– ਸੁਲਤਾਨਪੁਰ ਲੋਧੀ ਨੂੰ ਵਿਰਾਸਤ ਨਗਰ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ।

You must be logged in to post a comment Login