ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਮਨਾ ਰਹੀ ਹੈ ‘ਸ਼ਹੀਦੀ ਪੰਦਰਵਾੜਾ’

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਮਨਾ ਰਹੀ ਹੈ ‘ਸ਼ਹੀਦੀ ਪੰਦਰਵਾੜਾ’

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿਚ ਸੂਬਾ ਸਰਕਾਰ 16 ਦਸੰਬਰ ਤੋਂ 30 ਦਸੰਬਰ ਤੱਕ ‘ਸ਼ਹੀਦੀ ਪੰਦਰਵਾੜਾ’ ਮਨਾਵੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ‘ਸ਼ਹੀਦੀ ਪੰਦਰਵਾੜਾ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜਲੀ ਦੇ ਰੂਪ ਵਿਚ ਮਨਾਉਣ ਅਤੇ ਉਨਾਂ ਦੀ ਮਹਾਨ ਕੁਰਬਾਨੀ ਦਾ ਸੰਦੇਸ਼ ਵਿਸ਼ਵ ਭਰ ਵਿਚ ਫੈਲਾਉਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ 300 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਉਨਾਂ ਦੀਆਂ ਲਾਸਾਨੀ ਕੁਰਬਾਨੀਆਂ ਵਿਸ਼ਵ ਭਰ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਚਾਨਣ ਮੁਨਾਰਾ ਬਣੀਆਂ ਹੋਇਆ ਹਨ।ਇਸ ਦੇ ਸਬੰਧ ਵਿਚ ਸਕਰਾਰੀ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਸੈਮੀਨਾਰ, ਵਿਚਾਰ-ਵਟਾਂਦਰਾ ਅਤੇ ਪ੍ਰਦਰਸ਼ਨੀਆਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏਗੀ ਤਾਂ ਕਿ ਗੁਰੂ ਸਾਹਿਬ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦਾ ਸੰਦੇਸ਼ ਖਾਸ ਕਰਕੇ ਨੌਜਵਾਨਾਂ ਤੱਕ ਪਹੁੰਚਾਇਆ ਜਾ ਸਕੇ।ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਨਿਮਾਣਾ ਜਿਹਾ ਯਤਨ ਦੱਸਦਿਆਂ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਜੀ ਦੇ ਮਹਾਨ ਜੀਵਨ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨਾਂ ਸਿਧਾਂਤਾਂ ਦੀ ਪਾਲਣਾ ਕਰਨ ਲਈ ਕਿਹਾ ਜਿਨਾਂ ਖਾਤਰ ਗੁਰੂ ਸਾਹਿਬਾਨ ਆਪਣਾ ਸਮੁੱਚਾ ਜੀਵਨ ਬਤੀਤ ਕਰਦਿਆਂ ਜੋਤੀ ਜੋਤਿ ਸਮਾ ਗਏ।

You must be logged in to post a comment Login