ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ‘ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ‘ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਪੰਜਾਬ ਦੇ ਦਲ ਖਾਲਸਾ ਨੇ ਅੱਜ 25 ਜਨਵਰੀ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਸੀ। ਇਹ ਬੰਦ ਨਾਗਰਿਕਤਾ ਸੰਸ਼ੋਧਨ ਕਨੂੰਨ ਸੀਏਏ ਅਤੇ ਕੇਂਦਰ ਸਰਕਾਰ ਦੀ ਜਨਵਿਰੋਧੀ ਨੀਤੀਆਂ ਦੇ ਵਿਰੁੱਧ ਬੁਲਾਇਆ ਗਿਆ ਹੈ। ਇਸ ਮੌਕੇ ‘ਤੇ ਅੰਮ੍ਰਿਤਸਰ ਦੇ ਭੰਡਾਰੀ ਪੁੱਲ ‘ਤੇ ਦਲ ਖਾਲਸਾ ਅਤੇ ਮੁਸਲਮਾਨ ਭਾਈਚਾਰਾ ਨੇ ਮਿਲਕੇ ਪ੍ਰੋਟੈਸਟ ਕੀਤਾ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ।ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਇਸਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਹਿੰਦੂ ਰਾਸ਼ਟਰ ਏਜੰਟ ਕਸ਼ਮੀਰ ਤੋਂ ਧਾਰਾ 370 ਹਟਾਉਣ ਨਾਗਰਿਕਤਾ ਸੰਸ਼ੋਧਨ ਕਨੂੰਨ ਵਰਗੇ ਮੁੱਦਿਆਂ ਉੱਤੇ ਵਿਰੋਧ ਕਰਦੇ ਹੋਏ ਬੰਦ ਦੀ ਅਪੀਲ ਕੀਤੀ ਹੈ। ਦਲ ਖਾਲਸਾ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਦਲ ਖਾਲਸੇ ਦੇ ਮੁੱਦੇ ‘ਚ ਜਾਮਿਆ ਜੇਐਨਯੂ ਵਰਗੀ ਯੂਨੀਵਰਸਿਟੀ ਵਿੱਚ ਹੋਏ ਹੰਗਾਮੇ ਵੀ ਹਨ। ਜ਼ਿਕਰਯੋਗ ਹੈ ਕਿ ਇਸ ਮੁੱਦੇ ‘ਤੇ ਦਿੱਲੀ ਵਿੱਚ ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ 29 ਜਨਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 29 ਜਨਵਰੀ ਨੂੰ ਸੜਕਾਂ ਜਾਮ ਕੀਤੀਆਂ ਜਾਣਗੀਆਂ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਸੀਏਏ ਐਲਾਨ ਵਾਪਸ ਲਿਆ।

You must be logged in to post a comment Login