ਸਿੱਖ ਸ਼ਰਧਾਲੂਅਾਂ ਲਈ ਪਾਕਿਸਤਾਨ ਵੱਲੋਂ ਵਿਸ਼ੇਸ਼ ਟਰੇਨਾਂ ਦਾ ਇੰਤਜ਼ਾਮ

ਸਿੱਖ ਸ਼ਰਧਾਲੂਅਾਂ ਲਈ ਪਾਕਿਸਤਾਨ ਵੱਲੋਂ ਵਿਸ਼ੇਸ਼ ਟਰੇਨਾਂ ਦਾ ਇੰਤਜ਼ਾਮ

ਅੰਮ੍ਰਿਤਸਰ – ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਦੇਸ਼ ਭਰ ਤੋਂ 3 ਹਜ਼ਾਰ ਤੋਂ ਵੱਧ ਸ਼ਰਧਾਲੂੁ ਬੁੱਧਵਾਰ ਨੂੰ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਰਾਹੀਂ ਪਾਕਿਸਤਾਨ ਰਵਾਨਾ ਹੋਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ 4 ਵਿਸ਼ੇਸ਼ ਟਰੇਨਾਂ ਦਾ ਇੰਤਜ਼ਾਮ ਕੀਤਾ ਗਿਆ ਹੈ, ਜੋ ਸ਼ਰਧਾਲੂਅਾਂ ਨੂੰ ਅਟਾਰੀ ਰੇਲਵੇ ਸਟੇਸ਼ਨ ਤੋਂ ਬਿਠਾ ਕੇ ਪਾਕਿਸਤਾਨ ਲਿਜਾਣਗੀਅਾਂ। ਇਨ੍ਹਾਂ ਸ਼ਰਧਾਲੂਆਂ ’ਚ ਸ਼੍ਰੋਮਣੀ ਕਮੇਟੀ, ਡੀ. ਐੱਸ. ਜੀ. ਪੀ. ਸੀ. ਤੇ ਜੰਮੂ-ਕਸ਼ਮੀਰ ਤੋਂ ਇਲਾਵਾ ਦੇਸ਼ ਭਰ ਤੋਂ ਸ਼ਰਧਾਲੁੂ ਆ ਰਹੇ ਹਨ, ਜੋ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਸਬੰਧੀ ਤਿਉਹਾਰਾਂ ਵਿਚ ਸ਼ਾਮਿਲ ਹੋ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਸਟਮ ਵਿਭਾਗ ਵੱਲੋਂ ਵੀ ਸ਼ਰਧਾਲੂਆਂ ਦੀ ਸਹੂਲਤ ਲਈ ਬੁੱਧਵਾਰ ਵਾਧੂ ਸਟਾਫ ਮੰਗਵਾਇਆ ਗਿਆ ਹੈ ਤਾਂ ਕਿ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਲਿਜਾਏ ਜਾ ਰਹੇ ਸਾਮਾਨ ਦੀ ਚੈਕਿੰਗ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਜੁਆਇੰਟ ਚੈੱਕ ਪੋਸਟ ਅਟਾਰੀ ਦੇ ਰਸਤੇ ਲਗਭਗ 2 ਹਜ਼ਾਰ ਦੇ ਕਰੀਬ ਸ਼ਰਧਾਲੂੁ ਪੈਦਲ ਅਟਾਰੀ ਬਾਰਡਰ ਕਰਾਸ ਕਰ ਕੇ ਪਾਕਿਸਤਾਨ ਜਾ ਚੁੱਕੇ ਹਨ, ਹਾਲਾਂਕਿ ਇਸ ਤਰ੍ਹਾਂ ਦੇ ਧਾਰਮਿਕ ਜਥਿਆਂ ਵਿਚ ਕਿਸੇ ਤਰ੍ਹਾਂ ਦੀ ਨਾਪਸੰਦ ਘਟਨਾ ਹੋਣ ਦਾ ਸ਼ੱਕ ਜ਼ੀਰੋ ਹੀ ਹੁੰਦਾ ਹੈ ਪਰ ਫਿਰ ਵੀ ਜੰਮੂ-ਕਸ਼ਮੀਰ ਵਿਚ ਜਾਰੀ ਤਣਾਅ ਤੇ ਅੰਮ੍ਰਿਤਸਰ ’ਚ ਹੋਏ ਬੰਬ ਧਮਾਕੇ ਨੂੰ ਦੇਖਦਿਅਾਂ ਚਾਰੇ ਪਾਸੇ ਰੈੱਡ ਅਲਰਟ ਚੱਲ ਰਿਹਾ ਹੈ। ਭਾਰਤ ਤੇ ਪਾਕਿਸਤਾਨ ਵਿਚ ਅੰਮ੍ਰਿਤਸਰ ਤੋਂ ਦਿੱਲੀ ਅਤੇ ਅੰਮ੍ਰਿਤਸਰ-ਨਨਕਾਣਾ ਸਾਹਿਬ ਚੱਲਣ ਵਾਲੀਅਾਂ ਦੋਸਤੀ ਬੱਸਾਂ ਦੀ ਵੀ ਸੁਰੱਖਿਆ ਏਜੰਸੀਆਂ ਵੱਲੋਂ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਅਟਾਰੀ ਰੀਟ੍ਰੀਟ ਸੈਰਾਮਨੀ ਥਾਂ ’ਤੇ ਬੀ. ਐੱਸ. ਐੱਫ. ਦੇ ਸਖਤ ਸੁਰੱਖਿਆ ਪ੍ਰਬੰਧ- ਰਾਜਾਸਾਂਸੀ ਦੇ ਪਿੰਡ ਅਦਲੀਵਾਲ ’ਚ ਹੋਏ ਬੰਬ ਧਮਾਕੇ ਤੋਂ ਬਾਅਦ ਜਿਥੇ ਪੂਰੇ ਪੰਜਾਬ ’ਚ ਰੈੱਡ ਅਲਰਟ ਚੱਲ ਰਿਹਾ ਹੈ, ਉਥੇ ਹੀ ਅੰਮ੍ਰਿਤਸਰ ਬਾਰਡਰ ’ਤੇ ਵੀ ਬੀ. ਐੱਸ. ਐੱਫ. ਵੱਲੋਂ ਸਖਤ ਚੌਕਸੀ ਵਰਤੀ ਜਾ ਰਹੀ ਹੈ। ਪਰੇਡ ਦੇਖਣ ਲਈ ਜੁਆਇੰਟ ਚੈੱਕ ਪੋਸਟ ’ਚ ਆਉਣ ਵਾਲੇ ਲੋਕਾਂ ਦੀ ਅਤਿ-ਆਧੁਨਿਕ ਸਮੱਗਰੀਆਂ ਤੇ ਡਾਗ ਸਕੁਐਡ ਜ਼ਰੀਏ ਚੈਕਿੰਗ ਕੀਤੀ ਜਾ ਰਹੀ ਹੈ। ਜੁਆਇੰਟ ਚੈੱਕ ਪੋਸਟ ਵੱਲ ਜਾਣ ਵਾਲੇ ਰਸਤੇ ’ਤੇ ਵੀ ਬੀ. ਐੱਸ. ਐੱਫ. ਤੇ ਪੰਜਾਬ ਪੁਲਸ ਵੱਲੋਂ 3 ਨਾਕੇ ਲਾਏ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਨਾਪਸੰਦ ਘਟਨਾ ਨਾਲ ਨਜਿੱਠਿਆ ਜਾ ਸਕੇ।

You must be logged in to post a comment Login