ਸਿੱਖ ਸਲੇਬਸ ਨੂੰ ਲੈ ਕੇ ਐੱਸ. ਜੀ. ਪੀ. ਸੀ. ਤੇ ਸਰਕਾਰ ਫਿਰ ਆਹਮੋ-ਸਾਹਮਣੇ

ਸਿੱਖ ਸਲੇਬਸ ਨੂੰ ਲੈ ਕੇ ਐੱਸ. ਜੀ. ਪੀ. ਸੀ. ਤੇ ਸਰਕਾਰ ਫਿਰ ਆਹਮੋ-ਸਾਹਮਣੇ

ਅੰਮ੍ਰਿਤਸਰ : ਪੰਜਾਬ ਸਰਕਾਰ ਵਲੋਂ ਸਿੱਖ ਸਲੇਬਸ ‘ਤੇ ਬਣਾਈ ਗਈ 5 ਮੈਂਬਰੀ ਕਮੇਟੀ ‘ਚ ਐੱਸ. ਜੀ. ਪੀ. ਸੀ. ਮੈਂਬਰਾਂ ਦੇ ਸ਼ਾਮਲ ਹੋਣ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਵਲੋਂ ਕੋਈ ਸਾਰ ਨਾ ਲੈਣ ਦੇ ਮਾਮਲੇ ‘ਚ ਐੱਸ. ਜੀ. ਪੀ. ਸੀ ਨੇ ਰੋਸ ਜ਼ਾਹਰ ਕੀਤਾ ਹ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਜੋ ਕਿ ਗਲਤ ਹੈ। ਇਸ ਮਾਮਲੇ ‘ਚ 2 ਮੈਂਬਰ ਇੰਦਰਜੀਤ ਸਿੰਘ ਅਤੇ ਬਲਵੰਤ ਸਿੰਘ ਨੂੰ ਐੱਸ. ਜੀ. ਪੀ. ਸੀ. ਵਲੋਂ ਵਾਪਸ ਬੁਲਾ ਲਿਆ ਗਿਆ ਹੈ ਅਤੇ ਸਰਕਾਰੀ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਇਸ ਮਸਲੇ ‘ਤੇ ਸਰਕਾਰ ਖਿਲਾਫ ਲੜਾਈ ਜਾਰੀ ਰਹੇਗੀ। ਕਮੇਟੀ ਦਾ ਕਹਿਣਾ ਹੈ ਕਿ ਗੁਰੂ ਸਾਹਿਬ ਦੀ ਬਾਣੀ ਨੂੰ ਅਤੇ ਉਨ੍ਹਾਂ ਦੇ ਚਰਿੱਤਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਬਾਣੀ ਨੂੰ ਗਲਤ ਤਰੀਕੇ ਨਾਲ ਲਿਆ ਗਿਆ ਹੈ, ਜੋ ਕਿ ਸਿੱਖ ਇਤਿਹਾਸ ਨੂੰ ਖਤਮ ਕਰਨ ਦੀ ਸਾਜਿਸ਼ ਹੈ। ਇੱਥੇ ਇਹ ਗੱਲ ਦੱਸਣਾ ਜ਼ਰੂਰੀ ਹੈ ਕਿ ਇਤਿਹਾਸ ‘ਚ ਸੋਧ ਕਰਨ ਦੇ ਮਾਮਲੇ ਸਬੰਧੀ ਸਰਕਾਰ ਵਲੋਂ ਕਮੇਟੀ ਬਣਾਈ ਗਈ ਸੀ, ਜਿਸ ਤੋਂ ਐੱਸ. ਜੀ. ਪੀ. ਸੀ. ਸਤੁੰਸ਼ਟ ਨਹੀਂ ਹੈ। ਇਸ ਲਈ ਆਉਣ ਵਾਲੇ ਸਮੇਂ ਦੌਰਾਨ ਵੀ ਐੱਸ. ਜੀ. ਪੀ. ਸੀ. ਅਤੇ ਸਰਕਾਰ ਆਹਮੋ-ਸਾਹਮਣੇ ਹੋ ਸਕਦੇ ਹਨ।

You must be logged in to post a comment Login