ਸਿੱਧੂ ਨੇ ਬਾਦਲ ਪਿਓ-ਪੁੱਤ ਨੂੰ ਪੰਥ ‘ਚੋਂ ਛੇਕਣ ਦੀ ਕੀਤੀ ਮੰਗ

ਸਿੱਧੂ ਨੇ ਬਾਦਲ ਪਿਓ-ਪੁੱਤ ਨੂੰ ਪੰਥ ‘ਚੋਂ ਛੇਕਣ ਦੀ ਕੀਤੀ ਮੰਗ

ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਜਾਣਕਾਰੀ ਮੁਤਾਬਕ ਇਸ ਦੌਰਾਨ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਥੇ ਜਥੇਦਾਰ ਖੁਦ ਹਾਜ਼ਰ ਨਹੀਂ ਸਨ ਪਰ ਸਿੱਧੂ ਵਲੋਂ ਬੰਦ ਲਿਫਾਫੇ ‘ਚ ਇਹ ਚਿੱਠੀ ਜਥੇਦਾਰ ਲਈ ਸਕੱਤਰੇਤ ਦੇ ਅਮਲੇ ਨੂੰ ਸੌਂਪ ਦਿੱਤੀ। ਸਿੱਧੂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬੇਅਦਬੀ ਦੀਆਂ ਘਟਨਾਵਾਂ ‘ਚ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਦੋਵਾਂ ਨੂੰ ਪੰਥ ‘ਚੋਂ ਕੱਢਣ ਲਈ ਇਹ ਸ਼ਿਕਾਇਤ ਦਿੱਤੀ ਹੈ।

You must be logged in to post a comment Login