ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਸਥਿਤੀ ਤੋਂ ਕਰਵਾਇਆ ਜਾਣੂ

ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਸਥਿਤੀ ਤੋਂ ਕਰਵਾਇਆ ਜਾਣੂ

ਚੰਡੀਗੜ੍ਹ : ਪੰਜਾਬ ਦੇ ਮੰਤਰੀ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਖੁਦ ਨੂੰ ਅਹਿਮ ਸਥਾਨਕ ਸਰਕਾਰਾਂ ਵਿਭਾਗ ਤੋਂ ਹਟਾਏ ਜਾਣ ਦੇ ਕੁਝ ਦਿਨ ਬਾਅਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨਾਲ ਸੋਮਵਾਰ ਨੂੰ ਦਿੱਲੀ ਵਿੱਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਦੀ ਸਥਿਤੀ ਤੋਂ ਜਾਣੂ ਕਰਵਾਇਆ।
ਸਿੱਧੂ ਨੇ ਟਵੀਟ ਕੀਤਾ ਕਿ ਉਨ੍ਹਾਂ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਆਪਣਾ ਪੱਤਰ ਸੌਂਪਿਆ, ਉਨ੍ਹਾਂ ਨੂੰ ਸਥਿਤੀ ਤੋਂ ਜਾਣੂ ਕਰਵਾਇਆ। ਕ੍ਰਿਕਟਰ ਤੋਂ ਨੇਤਾ ਬਣੇ ਸਿੱਧੂ ਨੇ ਰਾਹੁਲ ਗਾਂਧੀ, ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸੀਨੀਅਰ ਆਗੂ ਅਹਿਮਦ ਪਟੇਲ ਨਾਲ ਫ਼ੋਟੋ ਵੀ ਪੋਸਟ ਕੀਤੀ ਹੈ। ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਿੱਧੂ ਤੋਂ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗਾਂ ਲੈ ਲਏ ਸਨ। ਇਸ ਤੋਂ ਬਾਅਦ ਸਿੱਧੂ ਨੇ ਪਿਛਲੇ ਹਫ਼ਤੇ ਰਾਹੁਲ ਗਾਂਧੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਨੂੰ ਊਰਜਾ ਅਤੇ ਨਵੀਨ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸਾਲ, 2017 ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲੇ ਭਾਜਪਾ ਤੋਂ ਕਾਂਗਰਸ ਆਉਣ ਵਾਲੇ ਸਿੱਧੂ ਨੇ ਇਸ ਤੋਂ ਪਹਿਲਾਂ ਕੈਬਿਨੇਟ ਨੇ ਬੈਠਕ ਵਿੱਚ ਹਿੱਸਾ ਨਹੀਂ ਲਿਆ ਸੀ ਅਤੇ ਇਸ ਦੀ ਥਾਂ ਵੀਰਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਡੀਆ ਨਾਲ ਗੱਲਬਾਤ ਕੀਤੀ ਸੀ। ਕੈਪਟਨ ਅਤੇ ਸਿੱਧੂ ਵਿਚਕਾਰ ਤਣਾਅ ਪਿਛਲੇ ਮਹੀਨੇ ਉਸ ਸਮੇਂ ਸਾਹਮਣੇ ਆਇਆ ਸੀ, ਜਦੋਂ ਮੁਖ ਮੰਤਰੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿੱਚ ਕਾਂਗਰਸ ਦੇ ਖਰਾਬ ਪ੍ਰਦਰਸ਼ਨ ਲਈ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਸਿੱਧੂ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਵਿਭਾਗ ਨੂੰ ਜਨਤਕ ਤੌਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਹਲਕਾ ਵਿੱਚ ਨਹੀਂ ਲਿਆ ਜਾ ਸਕਦਾ।

You must be logged in to post a comment Login