ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਕੈਬਨਿਟ ਮੰਤਰੀ ਦੀ ਮੀਟਿੰਗ

ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਕੈਬਨਿਟ ਮੰਤਰੀ ਦੀ ਮੀਟਿੰਗ

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਬਾਜਵਾ ਜਲਦ ਕਰਾਉਣਗੇ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ

– ਸੀ. ਪੀ. ਐਫ. ਕਰਮਚਾਰੀਆਂ ਨੇ ਕਿਹਾ ਕਿ, ਜੇਕਰ ਉਨ੍ਹਾਂ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਪੂਰੇ ਸੂਬੇ ‘ਚ ਵਿੱਢਣਗੇ ਤਿੱਖਾ ਸੰਘਰਸ਼

ਪਟਿਆਲਾ, 16 ਅਗਸਤ : ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ ਕਰ ਰਹੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਪਟਿਆਲਾ ਵਿਖੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸੀ. ਪੀ. ਐਫ. ਯੂਨੀਅਨ ਪੰਜਾਬ ਦੇ ਆਗੂ ਸੁਖਜੀਤ ਸਿੰਘ ਨੇ ਕੈਬਨਿਟ ਮੰਤਰੀ ਨੂੰ ਕਿਹਾ ਕਿ ਉਨ੍ਹਾਂ ਦੀ ਇਕੋ ਇਕ ਮੰਗ ਹੈ ਕਿ ਅਪ੍ਰੈਲ 2004 ਵਿਚ ਬੰਦ ਹੋਈ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਇਸ ਸਿਲਸਿਲੇ ‘ਚ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਈ ਜਾਵੇ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵਲੋਂ ਸੀ. ਪੀ. ਐਫ. ਕਰਮਚਾਰ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਇਸ ਮੰਗ ਨੂੰ ਲੈ ਕੇ ਉਹ ਇਕ ਮਹੀਨੇ ਦੇ ਅੰਦਰ ਅੰਦਰ ਉਨ੍ਹਾਂ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਨਾਲ ਕਰਾਉਣਗੇ।
ਸੀ. ਪੀ. ਐਫ. ਕਰਮਚਾਰੀ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਉਹ ਪੰਜਾਬ ਸਰਕਾਰ ਖਿਲਾਫ ਪੂਰੇ ਸੂਬੇ ਵਿਚ ਤਿੱਖਾ ਸੰਘਰਸ਼ ਵਿੱਢਣ ਗਏ ਅਤੇ ਆਪਣੇ ਹੋਰ ਕਰਮਚਾਰੀ ਸਾਥੀਆਂ ਨੂੰ ਵੀ ਇਸ ਪ੍ਰਤੀ ਲਾਮਬੰਦ ਕਰਨਗੇ। ਉਹਨਾਂ ਕਿਹਾ ਕਿ ਭਾਵੇਂ ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਸੀ, ਪਰ ਪੰਚਾਇਤ ਮੰਤਰੀ ਸ੍ਰੀ ਬਾਜਵਾ ਵਲੋਂ ਭਰੋਸਾ ਦਿਵਾਏ ਜਾਣ ਮੰਗਰੋਂ ਇਹ ਧਰਨਾ ਕੈਂਸਲ ਕਰ ਦਿੱਤਾ ਗਿਆ। ਪਰ ਉਹ ਆਪਣੀ ਮੰਗ ਪੂਰੀ ਹੋਣ ਤੱਕ ਚੁੱਪ ਕਰਕੇ ਨਹੀਂ ਬੈਠਣਗੇ। ਦੱਸਣਯੋਗ ਹੈ ਕਿ ਸੀ. ਪੀ. ਐਫ. ਕਰਮਚਾਰੀ ਯੂਨੀਅਨ ਨਾਲ ਹਜ਼ਾਰਾਂ ਕਰਮਚਾਰੀ ਜੁੜੇ ਹੋਏ ਹਨ। ਇਕੱਠੇ ਪਟਿਆਲਾ ਵਿਚ ਹੀ ਪੰਜ ਹਜ਼ਾਰ ਤੋਂ ਵੱਧ ਕਰਮਚਾਰੀ ਇਸ ਯੂਨੀਅਨ ਦੇ ਸਰਗਰਮ ਮੈਂਬਰ ਹਨ ਤੇ ਕੈਪਟਨ ਸਰਕਾਰ ਵਲੋਂ 2004 ਵਿਚ ਬੰਦ ਕੀਤੀ ਗਈ ਪੈਨਸ਼ਨ ਸਕੀਮ ਨੂੰ ਮੁੜ ਤੋਂ ਲਾਗੂ ਕਰਨ ਲਈ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਰਣਬੀਰ ਸਿੰਘ ਢੰਡੇ ਜਨਰਲ ਸਕੱਤਰ ਪੰਜਾਬ, ਸਤਵੀਰ ਸਿੰਘ, ਅਮਨਦੀਪ ਸਿੰਘ, ਜਗਤਪਾਲ ਸੈਣੀ, ਭਗਵਾਨ ਸਿੰਘ, ਗੁਰਜੰਟ ਸਿੰਘ,  ਗੁਰਮੇਲ ਸਿੰਘ ਵਿਰਕ ਪ੍ਰਧਾਨ ਪਟਿਆਲਾ, ਜਗਤਾਰ ਲਾਲ ਸਮਾਣਾ, ਸੰਗਤ ਰਾਮ ਪ੍ਰਧਾਨ ਕਪੂਰਥਲਾ, ਭੁਪਿੰਦਰ ਸਿੰਘ ਪ੍ਰਧਾਨ ਨਵਾਂ ਸ਼ਹਿਰ, ਸ੍ਰੀਮਤੀ ਅਨੂ ਸ਼ਰਮਾ ਪ੍ਰਧਾਨ ਮਹਿਲਾ ਵਿੰਗ ਪੰਜਾਬ, ਸੁਖਵਿੰਦਰ ਸਿੰਘ ਕਲਿਆਣਾ, ਇਰਵਨਦੀਪ ਸਿੰਘ, ਟੋਨੀ ਭਾਗਰਿਆ, ਤਰਸੇਮ ਕੁਮਾਰ ਰੇਲਵੇ, ਰਵਿੰਦਰ ਸ਼ਰਮਾ, ਜਤਿੰਦਰ ਸਿੰਘ ਪ੍ਰੈਸ ਸਕੱਤਰ, ਮੋਹਨ ਪ੍ਰਕਾਸ਼, ਜਸਵਿੰਦਰ ਜੱਸਾ, ਸੰਦੀਪ ਕੌਰ ਗਰੇਵਾਲ ਆਦਿ ਹਾਜ਼ਰ ਸਨ।

You must be logged in to post a comment Login