ਸੁਖਪਾਲ ਖਹਿਰਾ ਨੇ ‘ਪੰਜਾਬੀ ਏਕਤਾ ਪਾਰਟੀ’ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਸੁਖਪਾਲ ਖਹਿਰਾ ਨੇ ‘ਪੰਜਾਬੀ ਏਕਤਾ ਪਾਰਟੀ’ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਚੰਡੀਗੜ੍ਹ, 8 ਜਨਵਰੀ- ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਖਹਿਰਾ ਨੇ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਹੈ। ਇਸ ਸੰਬੰਧੀ ਖਹਿਰਾ ਨੇ ਐਲਾਨ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਬਣੇ ਹਨ, ਉਨ੍ਹਾਂ ‘ਚ ਲੋਕਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਸਮਝਦਿਆਂ ਇੱਕ ਵੱਡਾ ਤੇ ਮੁਸ਼ਕਲ ਫ਼ੈਸਲਾ ਲੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਰੱਬ ਦੀ ਕ੍ਰਿਪਾ ਨਾਲ ਉਹ ਪੰਜਾਬ ਦੇ ਲੋਕਾਂ ਨੂੰ ‘ਪੰਜਾਬੀ ਏਕਤਾ ਪਾਰਟੀ’ ਦੇਣ ਦਾ ਰਹੇ ਹਨ।ਇਸ ਮੌਕੇ ਵਿਧਾਇਕ ਨਾਜਰ ਸਿੰਘ, ਬਲਦੇਵ ਸਿੰਘ, ਪਿਰਮਲ ਸਿੰਘ, ਕੰਵਰ ਸੰਧੂ, ਜਗਦੇਵ ਸਿੰਘ ਕਮਾਲੂ ਆਦਿ ਹਾਜ਼ਰ ਸਨ।

You must be logged in to post a comment Login