ਸੋਸ਼ਲ ਮੀਡੀਆ ਦੀ ਦੁਰਵਰਤੋਂ ਬਹੁਤ ਖਤਰਨਾਕ ਹੈ, ਸਰਕਾਰ ਸਖ਼ਤ ਨਿਯਮ ਬਣਾਵੇ- ਸੁਪਰੀਮ ਕੋਰਟ

ਸੋਸ਼ਲ ਮੀਡੀਆ ਦੀ ਦੁਰਵਰਤੋਂ ਬਹੁਤ ਖਤਰਨਾਕ ਹੈ, ਸਰਕਾਰ ਸਖ਼ਤ ਨਿਯਮ ਬਣਾਵੇ- ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਦੀ ਦੁਰਵਰਤੋਂ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਕੋਰਟ ਨੇ ਕਿਹਾ ਕਿ ਦੇਸ਼ ਵਿਚ ਸੋਸ਼ਲ ਮੀਡੀਆ ਦੀ ਦੁਰਵਰਤੋਂ ਬੇਹੱਦ ਖਤਰਨਾਕ ਹੈ। ਸਰਕਾਰ ਨੂੰ ਇਸ ਤੋਂ ਨਿਪਟਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਜਸਟਿਸ ਦੀਪਕ ਗੁਪਤਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਨਾ ਸੁਪਰੀਮ ਕੋਰਟ ਅਤੇ ਨਾ ਹੀ ਹਾਈਕੋਰਟ ਇਸ ‘ਤੇ ਗਾਈਡਲਾਈਨ ਬਣਾ ਸਕਦੀ ਹੈ ਬਲਕਿ ਸਿਰਫ਼ ਸਰਕਾਰ ਹੀ ਇਸ ‘ਤੇ ਰੋਕ ਦੇ ਕਦਮ ਚੁੱਕ ਸਕਦੀ ਹੈ।ਜਸਟਿਸ ਦੀਪਕ ਗੁਪਤਾ ਨੇ ਕਿਹਾ ਕਿ ਸੋਸ਼ਲ ਮੀਡੀਆ ਲਈ ਸਖਤ ਦਿਸ਼ਾ ਨਿਰਦੇਸ਼ ਹੋਣੇ ਚਾਹੀਦੇ ਹਨ, ਉਹਨਾਂ ਕਿਹਾ, ‘ਮੇਰੀ ਪ੍ਰਾਈਵੇਸੀ ਸੁਰੱਖਿਅਤ ਨਹੀਂ ਹੈ, ਮੈਂ ਤਾਂ ਸਮਾਰਟਫੋਨ ਛੱਡਣ ਦੀ ਸੋਚ ਰਿਹਾ ਹਾਂ’। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਤਿੰਨ ਹਫ਼ਤਿਆਂ ਦੇ ਅੰਦਰ ਦੱਸਣ ਕਿ ਉਹ ਕਿੰਨੇ ਸਮੇਂ ਦੇ ਅੰਦਰ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਬਣਾਉਣ ਜਾ ਰਹੀ ਹੈ। ਕੋਰਟ ਨੇ ਕਿਹਾ ਕਿ ਲੋਕਾਂ ਦੀ ਪ੍ਰਾਈਵੇਸੀ, ਸਨਮਾਨ ਅਤੇ ਦੇਸ਼ ਦੀ ਅਖੰਡਤਾ ਵਿਚਕਾਰ ਸੰਤੁਲਨ ਕਾਇਮ ਕਰਨ ਦੀ ਲੋੜ ਹੈ।ਸੋਸ਼ਲ ਮੀਡੀਆ ਦੀ ਦੁਰਵਰਤੋਂ ‘ਤੇ ਜਸਟਿਸ ਦੀਪਕ ਗੁਪਤਾ ਨੇ ਟਿੱਪਣੀ ਕੀਤੀ ਅਤੇ ਕਿਹਾ, ‘ਲੋਕ ਸੋਸ਼ਲ ਮੀਡੀਆ ‘ਤੇ ਲੋਕ AK47 ਵੀ ਖਰੀਦ ਸਕਦੇ ਹਨ। ਜਸਟਿਸ ਦੀਪਕ ਗੁਪਤਾ ਨੇ ਕਿਹਾ ਕਿ ਸਮਾਰਟਫੋਨ ਛੱਡ ਦੇਣੇ ਚਾਹੀਦੇ ਹਨ ਅਤੇ ਫਿਰ ਤੋਂ ਫੀਚਰ ਫੋਨ ਵੱਲ ਪਰਤ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਬਹੁਤ ਸ਼ਕਤੀਸ਼ਾਲੀ ਹੈ ਅਤੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰ ਸਕਦੀ ਹੈ, ਅਜਿਹੇ ਵਿਚ ਉਸ ਨੂੰ ਇਸ ਮਾਮਲੇ ਵਿਚ ਦਿਸ਼ਾ ਨਿਰਦੇਸ਼ ਤਿਆਰ ਕਰਨੇ ਚਾਹੀਦੇ ਹਨ ਅਤੇ ਨਿਗਰਾਨੀ ਲਈ ਪ੍ਰਬੰਧ ਕਰਨੇ ਚਾਹੀਦੇ ਹਨ।

You must be logged in to post a comment Login