ਸੰਤ ਸੀਚੇਵਾਲ ਦੀ ਅਗਵਾਈ ਹੇਠ ਸਾਫ਼ ਕੀਤਾ ਜਾਵੇਗਾ ਸਤਲੁਜ ਦਰਿਆ

ਸੰਤ ਸੀਚੇਵਾਲ ਦੀ ਅਗਵਾਈ ਹੇਠ ਸਾਫ਼ ਕੀਤਾ ਜਾਵੇਗਾ ਸਤਲੁਜ ਦਰਿਆ

ਸੁਲਤਾਨਪੁਰ ਲੋਧੀ : ਪੰਜਾਬ ਵਿਚ ਹੜ੍ਹਾਂ ਨਾਲ ਤਬਾਹੀ ਮਚਾਉਣ ਵਾਲੇ ਸਤਲੁਜ ਦਰਿਆ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸਾਫ਼ ਕੀਤਾ ਜਾਵੇਗਾ ਤੇ ਬੰਨ੍ਹ ਮਜ਼ਬੂਤ ਕੀਤੇ ਜਾਣਗੇ। ਪਿਛਲੇ ਦਿਨਾਂ ਤੋਂ ਲਗਾਤਾਰ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਕਿਨਾਰਿਆ ‘ਤੇ ਵੱਸਣ ਵਾਲੇ ਪਿੰਡਾਂ ਦੀਆਂ ਮੀਟਿੰਗਾਂ ਕਰਕੇ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਚਲਾ ਰਹੇ ਸੰਤ ਸੀਚੇਵਾਲ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਇਨ੍ਹਾਂ ਮੀਟਿੰਗਾਂ ਵਿਚ ਲੋਕ ਭਰਵਾਂ ਹੁੰਗਾਰਾ ਦੇ ਰਹੇ ਹਨ। ਸੰਤ ਸੀਚੇਵਾਲ ਨੂੰ ਲੋਕਾਂ ਨੇ ਭਰੋਸਾ ਦਿੱਤਾ ਕਿ ਉਹ ਸਰਦੀਆਂ ਦੇ ਮੌਸਮ ਦੌਰਾਨ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਮਿੱਟੀ ਪਾਉਣ ਲਈ ਤਿਆਰ ਰਹਿਣਗੇ। ਉਨ੍ਹਾਂ ਦੱਸਿਆ ਕਿ 7 ਕਿਲੋਮੀਟਰ ਤੱਕ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ 50 ਕਿਲੋਮੀਟਰ ਲੰਮੇ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਮੁਸੀਬਤ ਵੇਲੇ ਹਮਦਰਦੀ ਦਿਖਾਉਣ ਨਾਲੋਂ ਇਕ ਹਮਦਰਦੀ ਬੰਨ੍ਹ ‘ਤੇ ਲਾ ਦਿੱਤੀ ਜਾਵੇ ਤਾਂ ਜੋ ਨੁਕਸਾਨ ਤੋਂ ਪਹਿਲਾਂ ਹੀ ਬਚਾਅ ਹੋ ਸਕੇ। ਇਸ ਮੌਕੇ ਐੱਨ. ਆਰ. ਆਈ. ਨਿਰਮਲ ਸਿੰਘ ਕੰਗ ਨੇ ਇਕ ਲੱਖ ਰੁਪਏ ਤੇਲ ਲਈ ਦਿੱਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੰਨ੍ਹ ਮਜ਼ਬੂਤ ਕਰਨ ਲਈ ਚੱਲ ਰਹੀ ਮਸ਼ਨੀਰੀ ਵਿਚ ਤੇਲ ਪਾਉਣ ਲਈ ਆਪਣਾ ਯੋਗਦਾਨ ਪਾਉਣ।

You must be logged in to post a comment Login